ਪਾਕਿਸਤਾਨ: ਟਰੇਨ 'ਚ ਲੱਗੀ ਭਿਆਨਕ ਅੱਗ, ਹੁਣ ਤੱਕ 65 ਲੋਕਾਂ ਦੀ ਮੌਤ, ਕਈ ਜ਼ਖਮੀ

By  Jashan A October 31st 2019 11:47 AM

ਪਾਕਿਸਤਾਨ: ਟਰੇਨ 'ਚ ਲੱਗੀ ਭਿਆਨਕ ਅੱਗ, ਹੁਣ ਤੱਕ 65 ਲੋਕਾਂ ਦੀ ਮੌਤ, ਕਈ ਜ਼ਖਮੀ ,ਕਰਾਚੀ: ਪਾਕਿਸਤਾਨ ਦੀ 'ਕਰਾਚੀ-ਰਾਵਲਪਿੰਡੀ ਤੇਜਗਾਮ ਐਕਸਪ੍ਰੈੱਸ' 'ਚ ਅੱਜ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਹੁਣ ਤੱਕ 65 ਲੋਕਾਂ ਦੀ ਮੌਤ ਹੋ ਗਈ ਤੇ 30 ਲੋਕ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।

ਹੋਰ ਪੜ੍ਹੋ: ਪਾਕਿਸਤਾਨ: ਹਸਪਤਾਲ 'ਚ ਹੋਇਆ ਬੰਬ ਧਮਾਕਾ, 3 ਲੋਕਾਂ ਦੀ ਮੌਤ, ਕਈ ਜ਼ਖਮੀ

https://twitter.com/ANI/status/1189778912357666816?s=20

ਪਾਕਿਸਤਾਨੀ ਮੀਡੀਆ ਮੁਤਾਬਕ ਟਰੇਨ ਅੱਜ ਸਵੇਰੇ ਰਹੀਮ ਯਾਰ ਖਾਨ ਰੇਲਵੇ ਸਟੇਸ਼ਨ ਦੇ ਨੇੜੇ ਲਿਆਕਤਪੁਰ ਕੋਲ ਪੁੱਜੀ ਹੀ ਸੀ ਕਿ ਇਸ ਦੀਆਂ ਤਿੰਨ ਬੋਗੀਆਂ 'ਚ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਯਾਤਰੀਆਂ ਨੂੰ ਭੱਜਣ ਦਾ ਸਮਾਂ ਨਹੀਂ ਮਿਲ ਸਕਿਆ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਟਰੇਨ 'ਚ ਸਵਾਰ ਯਾਤਰੀਆਂ ਵਲੋਂ ਨਾਸ਼ਤਾ ਬਣਾਇਆ ਜਾ ਰਿਹਾ ਸੀ ਤੇ ਇਸ ਦੌਰਾਨ ਅੱਗ ਲੱਗ ਗਈ। ਉਧਰ ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਅਤੇ ਰਾਹਤ ਬਚਾਅ ਕਰਮਚਾਰੀਆਂ ਨੇ ਟਰੇਨ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਫਿਲਹਾਲ ਅਜੇ ਵੀ ਬਚਾਅ ਕਾਰਜ ਜਾਰੀ ਹਨ।

-PTC News

Related Post