ਪਾਕਿਸਤਾਨ 'ਚ ਯਾਤਰੀਵੈਨ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ,10 ਲੋਕਾਂਦੀ ਮੌਤ

By  PTC NEWS August 24th 2020 02:48 PM

ਇਸਲਾਮਾਬਾਦ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਇੱਕ ਯਾਤਰੀ ਵੈਨ ਅਤੇ ਇੱਕ ਮਿੰਨੀ ਟਰੱਕ ਵਿਚਕਾਰ ਟੱਕਰ ਹੋਣ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਹੋਰ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਐਤਵਾਰ ਨੂੰ ਕਰਾਚੀ-ਕੋਇਟਾ ਹਾਈਵੇਅ 'ਤੇ ਉਸ ਸਮੇਂ ਵਾਪਰਿਆ ਜਦੋਂ 20 ਤੋਂ ਵੱਧ ਯਾਤਰੀਆਂ ਵਾਲੀ ਵੈਨ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਵਿਚ ਦੋ ਵਿਅਕਤੀ ਸਵਾਰ ਸਨ। 

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ 27 ਹੋਰ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ 7 ਹੋਰ ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੌਰਾਨ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਜ਼ਖਮੀਆਂ ਵਿਚੋਂ 10 ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ।

style="display:block"

data-ad-format="autorelaxed"

data-ad-client="ca-pub-7626770012890039"

data-ad-slot="8193914827">

Related Post