ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਪਾਕਿਸਤਾਨੀ ਮੂਲ ਦੇ ਵਿਅਕਤੀ ਨੇ ਕੀਤੀ ਤੋੜਭੰਨ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

By  Shanker Badra May 26th 2020 12:25 PM

ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਪਾਕਿਸਤਾਨੀ ਮੂਲ ਦੇ ਵਿਅਕਤੀ ਨੇ ਕੀਤੀ ਤੋੜਭੰਨ, ਪੁਲਿਸ ਨੇ ਕੀਤਾ ਗ੍ਰਿਫ਼ਤਾਰ:ਇੰਗਲੈਂਡ : ਪਾਕਿ ਮੂਲ ਦੇ ਇਕ ਵਿਅਕਤੀ ਨੇਇੰਗਲੈਂਡ ਦੇ ਸ਼ਹਿਰ ਡਰਬੀ ਸਥਿਤ ਸ੍ਰੀ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ’ਤੇ ਹਮਲਾ ਕੀਤਾ ਹੈ। ਇਸ ਦੌਰਾਨ ਹਮਲਾਵਰ ਨੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਕਾਫ਼ੀ ਭੰਨ ਤੋੜ ਕੀਤੀ, ਜਿਸ ਕਾਰਨ ਹਜ਼ਾਰਾਂ ਪੌਂਡ ਦਾ ਨੁਕਸਾਨ ਹੋ ਗਿਆ ਹੈ ਪਰ ਇਸ ਹਮਲੇ ’ਚ ਕਿਸੇ ਦੇ ਜ਼ਖ਼ਮੀ ਹੋਣ ਤੋਂ ਬਚਾਅ ਹੀ ਰਿਹਾ।

Pakistani man arrested for vandalising Guru Arjan Dev Gurdwara in UK ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਪਾਕਿਸਤਾਨੀ ਮੂਲ ਦੇ ਵਿਅਕਤੀ ਨੇ ਕੀਤੀ ਤੋੜਭੰਨ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਦਰਅਸਲ 'ਚ ਸੋਮਵਾਰ ਸਵੇਰੇ ਇਕ ਪਾਕਿਸਤਾਨੀ ਮੂਲ ਦੇ ਨਾਗਰਿਕ ਨੇ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਵਿਚ ਜਮ ਕੇ ਹੰਗਾਮਾ ਕੀਤਾ ਅਤੇ ਗੁਰਦੁਆਰੇ ਦੀਆਂ ਖਿੜਕੀਆਂ ਤੇ ਸ਼ੀਸ਼ੇ ਤੋੜ ਦਿੱਤੇ। ਇਹ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਇਸ ਵੀਡੀਓ 'ਚ ਉਹ ਸ਼ਖ਼ਸ ਤੋੜਭੰਨ ਦੀ ਘਟਨਾ ਨੂੰ ਅੰਜਾਮ ਦੇ ਰਿਹਾ ਹੈ

Pakistani man arrested for vandalising Guru Arjan Dev Gurdwara in UK ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਪਾਕਿਸਤਾਨੀ ਮੂਲ ਦੇ ਵਿਅਕਤੀ ਨੇ ਕੀਤੀ ਤੋੜਭੰਨ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਿਲਹਾਲ ਮੌਕੇ 'ਤੇ ਪਹੁੰਚੀ ਡਰਬੀ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਡਰਬੀ ਪੁਲਿਸ ਇਹ ਵੀ ਤਹਿਕੀਕਾਤ ਕਰ ਰਹੀ ਹੈ ਕਿ ਕਿਤੇ ਉਸ ਦੇ ਸਬੰਧ ਕਸ਼ਮੀਰ ਨਾਲ ਜੁੜੇ ਕਿਸੇ ਅੱਤਵਾਦੀ ਸੰਗਠਨ ਨਾਲ ਤਾਂ ਨਹੀਂ ਹਨ।

Pakistani man arrested for vandalising Guru Arjan Dev Gurdwara in UK ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਪਾਕਿਸਤਾਨੀ ਮੂਲ ਦੇ ਵਿਅਕਤੀ ਨੇ ਕੀਤੀ ਤੋੜਭੰਨ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਦੱਸਿਆ ਜਾ ਰਿਹਾ ਕਿ ਗੁਰਦੁਆਰਾ ਸਾਹਿਬ ਦੇ ਇਕ ਦਰਵਾਜ਼ੇ ਉੱਤੇ ਨੋਟ ਵੀ ਚਿਪਕਿਆ ਮਿਲਿਆ ਹੈ ,ਜਿਸ 'ਤੇ ਅੰਗ੍ਰੇਜ਼ੀ 'ਚ ਲਿਖਿਆ ਸੀ ਕਿ "ਕਸ਼ਮੀਰ ਦੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰੋ ਨਹੀਂ ਤਾ ਹਰ ਥਾਂ ਇਸੇ ਤਰ੍ਹਾ ਦੇ ਹਾਲਾਤ ਪੈਦਾ ਹੋਣਗੇ। ਇਸ ਘਟਨਾ ਤੋਂ ਬਾਅਦ ਬ੍ਰਿਟੇਨ ਦੇ ਸਿੱਖ ਭਾਈਚਾਰੇ ਵਿਚ ਵੀ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ।

Pakistani man arrested for vandalising Guru Arjan Dev Gurdwara in UK ਬ੍ਰਿਟੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਪਾਕਿਸਤਾਨੀ ਮੂਲ ਦੇ ਵਿਅਕਤੀ ਨੇ ਕੀਤੀ ਤੋੜਭੰਨ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਇਸ ਘਟਨਾ ਉੱਤੇਲੇਬਰ ਪਾਰਟੀ ਦੇ ਐੱਮਪੀ ਪ੍ਰੀਤ ਕੌਰ ਗਿੱਲ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਹਮਲਾ ਬਹੁਤ ਚਿੰਤਾ ਤੇ ਦੁੱਖ ਦਾ ਵਿਸ਼ਾ ਹੈ। ਐੱਮਪੀ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਨਾਲ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਜੁੜੀ ਹੋਈ ਹੈ ਤੇ ਇਹ ਗੁਰੂਘਰ ਰੋਜ਼ਾਨਾ ਆਪਣੇ ਲੰਗਰ ਰਾਹੀਂ 500 ਲੋਕਾਂ ਨੂੰ ਖਾਣਾ ਖਵਾਉਂਦਾ ਹੈ।

-PTCNews

Related Post