ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਮਾਡਲ ਨੇ ਕਰਵਾਇਆ ਫੋਟੋਸ਼ੂਟ, ਸਿੱਖ ਜਥੇਬੰਦੀਆਂ ਨੇ ਜਤਾਇਆ ਰੋਸ

By  Riya Bawa November 29th 2021 02:48 PM

Gurdwara Kartarpur Sahib: ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਵਿਚ ਔਰਤਾਂ ਦੇ ਕੱਪੜਿਆਂ ਦੇ ਵਿਗਿਆਪਨ ਲਈ ਇਕ ਪਾਕਿਸਤਾਨੀ ਮਾਡਲ ਵੱਲੋਂ ਇਤਰਾਜ਼ਯੋਗ ਤਸਵੀਰਾਂ ਖਿਚਵਾਉਣ ਦੇ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਵਿਚ ਔਰਤਾਂ ਦੇ ਆਨਲਾਈਨ ਕੱਪੜਿਆਂ ਦੀ ਦੁਕਾਨ 'ਮੰਨਤ' ਚਲਾਉਣ ਵਾਲੀ ਮਹਿਲਾ ਨੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਇਕ ਫੋਟੋਸ਼ੂਟ ਕਰਾਇਆ ਅਤੇ ਦਰਬਾਰ ਸਾਹਿਬ ਵੱਲ ਪਿੱਠ ਕਰਕੇ ਨੰਗੇ ਸਿਰ ਕਈ ਪੋਜ਼ ਦਿੱਤੇ।

ਇਸ ਪਾਕਿਸਤਾਨੀ ਮਹਿਲਾ ਦੁਆਰਾ ਨੰਗੇ ਸਿਰ ਮਾਡਲਿੰਗ ਕਰਨ ਦੀਆਂ ਫੋਟੋਆਂ ਵੀ ਸਾਹਮਣੇ ਆਈਆਂ ਹਨ। ਉਥੇ ਹੀ ਹੁਣ ਗੁਰਦੁਆਰਾ ਸਾਹਿਬ ਦੇ ਵਿਹੜੇ ਵਿਚ ਨੰਗੇ ਸਿਰ ਵਾਲੀ ਮਾਡਲ ਦੀਆਂ ਕਈ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋਣ ਮਗਰੋਂ ਬਖੇੜਾ ਖੜਾ ਹੋ ਗਿਆ। ਤਸਵੀਰਾਂ ਵਿਚ ਮਾਲਡ ਲਾਲ ਰੰਗ ਦਾ ਸੂਟ ਪਾ ਕੇ ਕੈਮਰੇ ਲਈ ਨੰਗੇ ਸਿਰ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਸਿੱਖ ਭਾਈਚਾਰੇ ਨੇ ਮਾਡਲ ਦੀ ਇਸ ਹਰਕਤ 'ਤੇ ਇਤਰਾਜ਼ ਜਤਾਇਆ ਹੈ।

ਮਹਿਲਾ ਮਾਡਲ ਵੱਲੋਂ ਔਰਤਾਂ ਦੇ ਪਹਿਰਾਵੇ ਵਿੱਚ ਨੰਗੇ ਸਿਰ ਮਾਡਲਿੰਗ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਸਿੱਖ ਕੌਮ ਦੇ ਅਪਮਾਨ ਦੱਸਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮਹਿਲਾ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।

 

-PTC News

Related Post