ਦਿੱਲੀ 'ਚ ਫੜੇ ਗਏ ਪਾਕਿਸਤਾਨੀ ਅੱਤਵਾਦੀ ਨੂੰ ਅਦਾਲਤ ਨੇ 14 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Riya Bawa
October 12th 2021 05:28 PM
ਨਵੀਂ ਦਿੱਲੀ: ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਤੋਂ ਗ੍ਰਿਫਤਾਰ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਮੁਹੰਮਦ ਅਸਰਾਫ ਨੂੰ ਦਿੱਲੀ ਦੀ ਅਦਾਲਤ ਨੇ 14 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਸੀ ਕਿ ਅਸ਼ਰਫ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।