ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By  Shanker Badra April 18th 2019 06:05 PM -- Updated: April 18th 2019 06:13 PM

ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ:ਇਸਲਾਮਾਬਾਦ : ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ।ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ।

Pakistan's Finance Minister Asad Umar Resignation ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਸਦ ਉਮਰ ਨੂੰ ਵਿੱਤ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਊਰਜਾ ਮੰਤਰੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਤੋਂ ਅਸਦ ਨੇ ਇਨਕਾਰ ਕਰ ਦਿੱਤਾ ਅਤੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।

Pakistan's Finance Minister Asad Umar Resignation ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਵਿੱਤ ਮੰਤਰੀ ਅਸਦ ਉਮਰ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਪਾਕਿਸਤਾਨ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਪਾਕਿਸਤਾਨ ਦਾ ਕਰਜ਼ ਇੰਨਾ ਵੱਧ ਚੁੱਕਾ ਹੈ ਕਿ ਦੇਸ਼ ਦੀਵਾਲੀਆ ਹੋਣ ਦੀ ਕਗਾਰ 'ਤੇ ਹੈ।

-PTCNews

Related Post