ਪਾਕਿ ਦੀ ਨਾਪਾਕ ਹਰਕਤ, ਭਾਰਤ-ਪਾਕਿ ਸਰਹੱਦ 'ਤੇ ਫਿਰ ਡਰੋਨ ਦੀ ਹਲਚਲ

By  Pardeep Singh October 14th 2022 07:59 AM

ਗੁਰਦਾਸਪੁਰ:ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਗੁਰਦਾਸਪੁਰ ਸੈਕਟਰ ਅਧੀਨ ਸ਼ਾਹਪੁਰ ਬਾਰਡਰ ਆਊਟ ਪੋਸਟ ਅਜਨਾਲਾ ਵਿਖੇ ਬੀਐਸਐਫ ਨੂੰ ਡਰੋਨ ਦੀ ਹਲਚਲ ਦਿਖਾਈ ਦਿੰਦੇ ਸਾਰ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਬੀਐਸਐਫ ਦੇ ਜਵਾਨਾਂ ਦੇ ਪਾਕਿਸਤਾਨੀ ਡਰੋਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਹੇਠਾਂ ਸੁੱਟ ਲਿਆ ਹੈ।

Drone, Attari Border, Amritsar, Punjabi news, Punjab

ਇਸ ਬਾਰੇ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਕਿਹਾ ਹੈ ਕਿ ਪਾਕਿਸਤਾਨੀ ਡਰੋਨ ਨੂੰ ਜਵਾਨਾਂ ਨੇ ਜ਼ਮੀਨ ਉੱਤੇ ਸੁੱਟ ਲਿਆ ਹੈ ਅਤੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ।

ਬੀਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਇਨ੍ਹਾਂ ਡਰੋਨਾਂ ਵਿੱਚੋਂ ਜ਼ਿਆਦਾਤਰ ਪਾਕਿਸਤਾਨ ਦੇ ਹਨ ਅਤੇ ਇਨ੍ਹਾਂ ਦੀ ਵਰਤੋਂ ਨਸ਼ੀਲੇ ਪਦਾਰਥਾਂ, ਹਥਿਆਰਾਂ, ਵਿਸਫੋਟਕਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਲਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਹੈ ਕਿ ਸਰਹੱਦਾਂ 'ਤੇ ਐਂਟੀ-ਡਰੋਨ ਬੰਦੂਕਾਂ ਵਾਲੀਆਂ ਟੀਮਾਂ ਤਾਇਨਾਤ ਹਨ। ਗਸ਼ਤ ਕਰਨ ਵਾਲੀਆਂ ਪਾਰਟੀਆਂ ਕਿਸੇ ਵੀ ਸ਼ੱਕੀ ਹਵਾਈ ਗਤੀਵਿਧੀ 'ਤੇ ਨਜ਼ਰ ਰੱਖਦੀਆਂ ਹਨ ਅਤੇ ਅਕਸਰ ਉਹ ਇਨ੍ਹਾਂ ਡਰੋਨਾਂ ਤੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕਰਦੇ ਹਨ।ਦੱਸ ਦੇਈਏ ਕਿ ਇੰਨ੍ਹਾਂ ਡਰੋਨਾਂ ਦੁਆਰਾ ਹੀ ਪਾਕਿਸਤਾਨ ਵੱਲੋਂ ਨਸ਼ੀਨੇ ਪਦਾਰਥ  ਅਤੇ ਹਥਿਆਰ ਵੀ ਭੇਜੇ ਜਾਂਦੇ ਹਨ।

ਇਹ ਵੀ ਪੜ੍ਹੋ:SYL ਦੇ ਮੁੱਦੇ 'ਤੇ ਮੁੱਖ ਮੰਤਰੀ ਮਾਨ ਆਪਣੇ ਹਮਰੁਤਬਾ ਖੱਟਰ ਨਾਲ ਅੱਜ ਕਰਨਗੇ ਮੀਟਿੰਗ

-PTC News

Related Post