ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By  Shanker Badra July 10th 2020 01:31 PM -- Updated: July 10th 2020 01:35 PM

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ, ਜੋ ਰੋਪੜ ਦੀ ਡਿਪਟੀ ਕਮਿਸ਼ਨਰ ਹੈ।

ਜਾਣਕਾਰੀ ਅਨੁਸਾਰ ਰੂਰਲ ਡਿਵੈਲਪਮੈਂਟ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੱਲ੍ਹ ਹੋਈ ਮੀਟਿੰਗ 'ਚ ਵੀ ਵਿਪੁਲ ਉਜਵਲ ਕਈ ਅਧਿਕਾਰੀਆਂ ਨਾਲ ਮੌਜੂਦ ਸਨ। ਵਿਪੁਲ ਉਜਵਲ ਪਿਛਲੇ ਦਿਨਾਂ ਦੌਰਾਨ ਸਰਕਾਰੀ ਮੀਟਿੰਗਾਂ ਵਿੱਚ ਕੁਝ ਹੋਰ ਅਧਿਕਾਰੀਆਂ ਤੇ ਮੰਤਰੀਆਂ ਆਦਿ ਦੇ ਵੀ ਸੰਪਰਕ ਵਿੱਚ ਰਹੇ ਹਨ।

Panchayat Department Director Punjab Vipul Ujjwal Coronavirus ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੰਚਾਇਤ ਮੰਤਰੀ ਬਾਜਵਾ ਨੇ ਵੀ ਆਪਣਾ ਟੈਸਟ ਕਰਵਾਇਆ ਹੈ। ਉਨ੍ਹਾਂ ਦੀ ਚੰਡੀਗੜ੍ਹ ਕੋਠੀ 'ਤੇ ਡਾਕਟਰਾਂ ਵੱਲੋਂ ਟੈਸਟ ਕੀਤਾ ਗਿਆ ਹੈ ਅਤੇ ਰਿਪੋਰਟ ਦਾ ਇੰਤਜ਼ਾਰ ਹੈ। ਇਸ ਤੋਂ ਬਾਅਦ ਪੰਜਾਬ ਸਕੱਤਰੇਤ ਵਿੱਚ ਬਾਹਰੋਂ ਆਉਣ ਵਾਲ਼ਿਆਂ ਦੀ ਐਂਟਰੀ ਸੀਮਤ ਕੀਤੀ ਗਈ ਹੈ। ਪੰਜਾਬ ਦੇ ਕਈ ਉੱਚ ਅਧਿਕਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਰਕਾਰ ਨੇ ਹੰਗਾਮੀ ਕਦਮਚੁੱਕਿਆ ਹੈ।

ਦੱਸ ਦੇਈਏ ਕਿ 11 ਪੀਸੀਐੱਸ ਅਧਿਕਾਰੀਆਂ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਵੀਰਵਾਰ ਨੂੰ ਰੋਪੜ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਜਲੰਧਰ ਦੇਹਾਤੀ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਤੇ ਸ਼ਾਹਕੋਟ ਦੇ ਐੱਸਡੀਐੱਮ ਡਾ. ਸੰਜੀਵ ਕੁਮਾਰ ਸ਼ਰਮਾ, ਪਾਇਲ (ਲੁਧਿਆਣਾ) ਦੇ ਐੱਸਡੀਏ ਮਨਕਵਲ ਸਿੰਘ ਚਾਹਲ ਤੇ ਦਿੜਬਾ (ਸੰਗਰੂਰ) ਦੇ ਐੱਸਡੀਐੱਮ ਮਨਜੀਤ ਸਿਘ ਚੀਮਾ ਸਮੇਤ 240 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ।

-PTCNews

Related Post