ਪੰਚਾਇਤੀ ਚੋਣਾਂ : ਪੰਜਾਬ ਭਰ 'ਚ ਵੋਟਿੰਗ ਹੋਈ ਸ਼ੁਰੂ

By  Jashan A December 30th 2018 08:20 AM -- Updated: December 30th 2018 08:35 AM

ਪੰਚਾਇਤੀ ਚੋਣਾਂ: ਪੰਜਾਬ ਭਰ 'ਚ ਵੋਟਿੰਗ ਹੋਈ ਸ਼ੁਰੂ,ਅੰਮ੍ਰਿਤਸਰ: ਪੰਜਾਬ 'ਚ ਅੱਜ 13, 276 ਪੰਚਾਇਤਾਂ ਲਈ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੌਰਾਨ ਸੂਬੇ ਭਰ 'ਚ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਵੋਟਿੰਗ 8 ਤੋਂ 4 ਵਜੇ ਤੱਕ ਹੋਵੇਗੀ ਅਤੇ ਅੱਜ ਹੀ ਨਤੀਜੇ ਐਲਾਨੇ ਜਾਣਗੇ। ਦੱਸ ਦੇਈਏ ਕਿ 13, 276 ਪੰਚਾਇਤਾਂ ਲਈ 1,04,027 ਉਮੀਦਵਾਰ ਮੈਦਾਨ 'ਚ ਹਨ। ਜਿਸ ਨੂੰ ਲੈ ਚੋਣ ਕਮਿਸ਼ਨ ਕਾਫੀ ਸਖ਼ਤ ਹੈ।

pancyat election ਪੰਚਾਇਤੀ ਚੋਣਾਂ : ਪੰਜਾਬ ਭਰ 'ਚ ਵੋਟਿੰਗ ਹੋਈ ਸ਼ੁਰੂ

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਸੂਬੇ ਭਰ 'ਚ ਸਖਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਚੋਣ ਹੋਣਗੇ।ਬੀਤੇ ਦਿਨ ਸੂਬਾ ਚੋਣ ਅਧਿਕਾਰੀ ਨੇ ਦੱਸਿਆ ਕਿ ਸ਼ਾਂਤੀਪੂਰਣ, ਨਿਰਪੱਖ ਤੇ ਸੁਚਾਰੂ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਗਏ ਹਨ।

pancyat election ਪੰਚਾਇਤੀ ਚੋਣਾਂ : ਪੰਜਾਬ ਭਰ 'ਚ ਵੋਟਿੰਗ ਹੋਈ ਸ਼ੁਰੂ

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਚਾਇਤੀ ਚੋਣਾਂ ਨੂੰ ਲੈ ਸੂਬੇ ਭਰ 'ਚ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜਿਸ ਕਾਰਨ ਵਿਰੋਧੀ ਧਿਰ ਇਕ ਦੂਸਰੇ 'ਤੇ ਨਿਸ਼ਾਨੇ ਸਾਧ ਰਹੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਕਈ ਥਾਵਾਂ 'ਤੇ ਝੜਪ ਵੀ ਹੋ ਚੁੱਕੀ ਹੈ।

pancyat election ਪੰਚਾਇਤੀ ਚੋਣਾਂ : ਪੰਜਾਬ ਭਰ 'ਚ ਵੋਟਿੰਗ ਹੋਈ ਸ਼ੁਰੂ

ਦੱਸਣਯੋਗ ਹੈ ਕਿ ਬੀਤੀ 15 ਦਸੰਬਰ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰੀਕਿਰਿਆ ਸ਼ੁਰੂ ਹੋ ਗਈ ਸੀ, ਜਿਸ ਦੌਰਾਨ ਚਾਹਵਾਨ ਉਮੀਦਵਾਰਾਂ ਨੇ ਆਪਣੇ ਆਪਣੇ ਹਲਕਿਆਂ ਤੋਂ ਪੱਤਰ ਭਰੇ ਸਨ। ਪੰਚਾਇਤ ਚੋਣਾਂ ਲਈ 1,27,87,395 ਵੋਟਰ ਹਨ ਜਿੰਨ੍ਹਾਂ 'ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ। 13276 ਪੰਚਾਇਤਾਂ 'ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ।

-PTC News

Related Post