ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ‘ਚ ਸ਼ਾਨਦਾਰ ਜਿੱਤ ਲਈ SOI ਨੂੰ ਵਧਾਈ

By  Jashan A September 7th 2019 08:14 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ‘ਚ ਸ਼ਾਨਦਾਰ ਜਿੱਤ ਲਈ SOI ਨੂੰ ਵਧਾਈ

ਕਿਹਾ ਕਿ ਅਕਾਲੀ ਦਲ ਅੰਦਰ ਨੌਜਵਾਨਾਂ ਨੂੰ ਵਧੇਰੇ ਜਿ਼ੰਮੇਵਾਰੀਆਂ ਦਿੱਤੀਆਂ ਜਾਣਗੀਆਂ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਸੁੁਖਬੀਰ ਸਿੰਘ ਬਾਦਲ ਨੇ ਅੱਜ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਨੂੰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਿਲ ਕਰਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਇਸ ਗੱਲ ਦਾ ਸੰਕੇਤ ਹੈ ਕਿ ਨੌਜਵਾਨਾਂ ਨੇ ਅਕਾਲੀ ਦਲ ਦੇ ਵਿਕਾਸਮੁਖੀ ਏਜੰਡੇ ਦਾ ਸਮਰਥਨ ਕੀਤਾ ਹੈ।

SOIਪੀਯੂ ਕੈਂਪਸ ਵਿਦਿਆਰਥੀ ਕੌਂਸਲ ਵਿਚ ਜਿੱਤ ਹਾਸਿਲ ਕਰਨ ਵਾਲੇ ਚੇਤੰਨ ਚੌਧਰੀ ਅਤੇ ਖਾਲਸਾ ਕਾਲਜ ਅਤੇ ਸਰਕਾਰੀ ਕਾਲਜ ਸੈਕਟਰ 11 ਦੀਆਂ ਕੌਂਸਲਾਂ ਵਿਚ ਜੇਤੂ ਰਹਿਣ ਵਾਲੇ ਐਸਓਆਈ ਆਗੂਆਂ ਦਾ ਸਨਮਾਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪਾਰਟੀ ਵੱਲੋਂ ਸਮਾਜ ਵਿਚ ਹਰ ਪੱਧਰ ਉੱਤੇ ਕੀਤੇ ਕੰਮਾਂ ਲਈ ਪੀਯੂ ਕੈਂਪਸ ਅਤੇ ਸ਼ਹਿਰ ਦੇ ਦੋ ਵੱਡੇ ਕਾਲਜਾਂ ਦੇ ਨੌਜਵਾਨਾਂ ਨੇ ਅਕਾਲੀ ਦਲ ਦੇ ਹੱਕ ਵਿਚ ਫਤਵਾ ਦਿੱਤਾ ਹੈ।

ਉਹਨਾਂ ਕਿਹਾ ਕਿ ਉਹਨਾਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਅਕਾਲੀ ਦਲ ਹੀ ਉਹਨਾਂ ਦਾ ਸੱਚਾ ਸਾਥੀ ਹੈ। ਇਸ ਦੌਰਾਨ ਉਹਨਾਂ ਨੇ ਖਾਲਸਾ ਕਾਲਜ ਪੈਨਲ ਦੇ ਅਨਮੋਲ ਸਿੰਘ, ਮਨਪ੍ਰੀਤ ਸਿੰਘ, ਸਾਹਿਲ, ਅਤੇ ਨਵਦੀਪ ਤੋਂ ਇਲਾਵਾ ਸਰਕਾਰੀ ਕਾਲਜ ਸੈਕਟਰ 11 ਦੇ ਗੁਰਜਿੰਦਰ ਸਿੰਘ, ਦਿਲਬਾਗ ਸਿੰਘ, ਨਿਖਿਲ ਸਿੰਘ ਅਤੇ ਦਿਲਮੋਹਿਤ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ।

ਹੋਰ ਪੜ੍ਹੋ:ਪਾਕਿਸਤਾਨ ’ਚ ਸਿੱਖ ਲੜਕੀ ਦਾ ਧਰਮ ਕਰਵਾਇਆ ਜ਼ਬਰੀ ਤਬਦੀਲ, ਸਿੱਖ ਭਾਈਚਾਰੇ 'ਚ ਗੁੱਸੇ ਦੀ ਲਹਿਰ

SOIਇਹ ਟਿੱਪਣੀ ਕਰਦਿਆਂ ਕਿ ਨੌਜਵਾਨ ਅਕਾਲੀ ਦਲ ਦੀ ਜਿੰਦ-ਜਾਨ ਹਨ, ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਨੌਜਵਾਨ ਆਗੂਆਂ ਨੂੰ ਅੱਗੇ ਵਧਣ ਦੇ ਪੂਰੇ ਮੌਕੇ ਦਿੱਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਵੱਲੋਂ ਨੌਜਵਾਨਾਂ ਨੂੰ ਵੱਡੀ ਜਿ਼ੰਮੇਵਾਰੀ ਸੌਂਪੀ ਜਾਵੇਗੀ ਅਤੇ ਉਹਨਾਂ ਨੂੰ ਪਾਰਟੀ ਬੁਲਾਰਿਆਂ ਵਜੋਂ ਅੱਗੇ ਲਿਆਂਦਾ ਜਾਵੇਗਾ।ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖੇਗਾ ਅਤੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਉਹਨਾਂ ਨੇ ਪੰਜਾਬ ਯੂਨੀਵਰਸਿਟੀ ਅੰਦਰ ਹੋਸਟਲਾਂ ਵਿਚ ਸੋਲਰ ਵਾਟਰ ਹੀਟਰ ਲਗਵਾਉਣ ਸਮੇਤ ਬੁਨਿਆਦੀ ਢਾਂਚੇ ਦੇ ਵਿਭਿੰਨ ਪ੍ਰਾਜੈਕਟਾਂ ਲਈ 6 ਕਰੋੜ ਰੁਪਏ ਦਿੱਤੇ ਸਨ।

SOIਇਸ ਮੌਕੇ ਉੱਤੇ ਬੋਲਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ (ਯੁਵਕ) ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਹਾਲ ਹੀ ਵਿਚ ਅਕਾਲ ਚਲਾਣਾ ਕਰ ਗਏ ਐਸਓਆਈ ਦੇ ਨੌਜਵਾਨ ਆਗੂ ਇਸ਼ਾਨ ਸ਼ਰਮਾ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਅਤੇ ਪੀਯੂ ਕੈਂਪਸ ‘ਚ ਮਿਲੀ ਇਸ ਜਿੱਤ ਨੂੰ ਇਸ਼ਾਨ ਅਤੇ ਪਾਰਟੀ ਦੇ ਬਾਕੀ ਵਰਕਰਾਂ ਨੂੰ ਸਮਰਪਿਤ ਕੀਤਾ। ਉਹਨਾਂ ਨੇ ਇਸ ਚੋਣ ਪ੍ਰਕਿਰਿਆ ਵਿਚ ਭਾਗ ਲੈਣ ਲਈ ਐਸਓਆਈ ਵੱਲੋਂ ਸਾਰੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੇ ਆਗੂ ਹਾਰੇ ਵੀ ਹਨ, ਉਹਨਾਂ ਨੇ ਵੀ ਇੱਕ ਹਾਂ-ਪੱਖੀ ਤਬਦੀਲੀ ਲਿਆਂਦੀ ਹੈ।

SOIਇਸ ਮੌਕੇ ਪੀਯੂ ਵਿਦਿਆਰਥੀ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਚੇਤੰਨ ਚੌਧਰੀ ਨੇ ਸੀਨੀਅਰ ਲੀਡਰਸਿ਼ਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਅਕਾਲੀ ਦਲ ਦੀ ਨੌਜਵਾਨ ਪੱਖੀ ਨੀਤੀਆਂ ਨੂੰ ਜਾਂਦਾ ਹੈ। ਉਹਨਾਂ ਯੂਥ ਅਕਾਲੀ ਦਲ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਐਸਓਆਈ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਵਿਦਿਆਰਥੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਮੌਕੇ ਸੀਨੀਅਰ ਆਗੂਆਂ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਦਰਬਾਰਾ ਸਿੰਘ ਗੁਰੂ ਵੀ ਮੌਜੂਦ ਸਨ।

-PTC News

Related Post