ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਅਕਾਲੀ ਦਲ ਦੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਦਾ ਐਲਾਨ
Shanker Badra
October 15th 2021 12:21 PM
ਚੰਡੀਗੜ੍ਹ : ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂੁਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੋਮਾਣਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਯੂਥ ਵਿੰਗ ਨਾਲ ਜੁੜੇ ਮਿਹਨਤੀ, ਹੋਣਹਾਰ ਅਤੇ ਪੜੇ ਲਿਖੇ ਨੌਂਜਵਾਨ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੂੰ ਜਿਲਾ ਜਲੰਧਰ ਸ਼ਹਿਰੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਸੁਖਮਿੰਦਰ ਸਿੰਘ ਰਾਜਪਾਲ ਨੂੰ ਹਦਾਇਤ ਕੀਤੀ ਕਿ ਉਹ ਜਲਦੀ ਤੋਂ ਜਲਦੀ ਜਿਲਾ ਜਲੰਧਰ ਸ਼ਹਿਰੀ ਦਾ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਦੇ ਮੁੱਖ ਦਫਤਰ ਨੂੰ ਭੇਜਣ। -PTCNews