ਯੂਕਰੇਨ 'ਚ ਫਸੇ ਬੱਚਿਆਂ ਦੇ ਮਾਂ-ਬਾਪ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮਿਲਣ ਪੁੱਜੇ

By  Ravinder Singh February 28th 2022 02:52 PM -- Updated: February 28th 2022 03:00 PM

ਚੰਡੀਗੜ੍ਹ : ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਇਸ ਜੰਗ ਨਾਲ ਯੂਕਰੇਨ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਵੀ ਬਹੁਤ ਨੁਕਸਾਨ ਹੋ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਬੱਚੇ ਅਜਿਹੇ ਹਨ, ਜੋ ਉੱਚ ਪੱਧਰੀ ਸਿੱਖਿਆ ਹਾਸਲ ਕਰਨ ਲਈ ਯੂਕਰੇਨ ਗਏ ਹੋਏ ਹਨ। ਜੰਗ ਲੱਗਣ ਕਾਰਨ ਪੰਜਾਬ ਦੇ ਬੱਚੇ ਇਸ ਸਮੇਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਬੱਚੇ ਪੰਜਾਬ 'ਚ ਆਪਣੇ ਮਾਤਾ-ਪਿਤਾ ਨੂੰ ਫੋਨ ਕਰਕੇ ਉਥੋਂ ਦੀ ਸਾਰੀ ਜਾਣਕਾਰੀ ਦੇ ਰਹੇ ਹਨ ਕਿ ਕਿਵੇਂ ਉਹ ਆਪਣੀ ਜਾਨ ਬਚਾਉਣ ਲਈ ਵੱਖ-ਵੱਖ ਥਾਵਾਂ ’ਤੇ ਬੰਦ ਹੋ ਕੇ ਰਹਿ ਗਏ ਹਨ।

ਯੂਕਰੇਨ 'ਚ ਫਸੇ ਬੱਚਿਆਂ ਦੇ ਮਾਂ-ਬਾਪ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮਿਲਣ ਪੁੱਜੇਇਸ ਮੁਸ਼ਕਲ ਭਰੇ ਮਾਹੌਲ ਵਿਚੋਂ ਬਾਹਰ ਆਉਣ ਲਈ ਪੰਜਾਬ ਦੇ ਬੱਚੇ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਵਿਚ ਬਹੁਤ ਸਾਰੇ ਬੱਚਿਆਂ ਦੇ ਮਾਂ ਪਿਓ ਇਕੱਠੇ ਹੋ ਕੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮਿਲਣ ਪਹੁੰਚੇ ਅਤੇ ਗੁਰਜੀਤ ਸਿੰਘ ਔਜਲਾ ਕੋਲੋਂ ਮਦਦ ਦੀ ਗੁਹਾਰ ਲਗਾਈ ਉੱਥੇ ਗੁਰਜੀਤ ਸਿੰਘ ਔਜਲਾ ਵਲੋਂ ਵੀ ਬੱਚਿਆਂ ਦੇ ਮਾਪਿਆਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਜਲਦ ਹੀ ਉਨ੍ਹਾਂ ਦੇ ਬੱਚਿਆਂ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ।

ਯੂਕਰੇਨ 'ਚ ਫਸੇ ਬੱਚਿਆਂ ਦੇ ਮਾਂ-ਬਾਪ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮਿਲਣ ਪੁੱਜੇਯੂਕਰੇਨ ਵਿਚ ਫਸੇ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਡਾਕਟਰੀ ਦੀ ਪੜ੍ਹਾਈ ਕਰਨ ਯੂਕਰੇਨ ਵਿੱਚ ਗਏ ਹੋਏ ਸਨ ਅਤੇ ਹੁਣ ਉਥੇ ਬਹੁਤ ਮੁਸ਼ਕਿਲ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ ਉੱਥੇ ਹੀ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨਾਲ ਫੋਨ ਉਤੇ ਗੱਲਬਾਤ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਖਾਣ -ਪੀਣ ਦੀ ਸਮੱਗਰੀ ਵੀ ਪੂਰੀ ਤਰੀਕੇ ਨਾਲ ਨਹੀਂ ਮਿਲ ਰਹੀ ਤੇ ਯੂਕਰੇਨ ਵਿਚ ਰੂਸੀ ਹਮਲੇ ਕਾਰਨ ਮਾਹੌਲ ਬਹੁਤ ਖ਼ਰਾਬ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਆਪਣੀ ਜਾਨ ਦਾ ਖ਼ਤਰਾ ਹੈ। ਇਸ ਲਈ ਉਹ ਅੱਜ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਕੋਲੋਂ ਮਦਦ ਦੀ ਗੁਹਾਰ ਲਗਾਉਣ ਪਹੁੰਚਿਆ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਗੁਰਜੀਤ ਸਿੰਘ ਔਜਲਾ ਦਾ ਫੋਨ ਵੀ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵਾਇਸ ਮੇਲ ਵਿਚ ਪਾਇਆ ਗਿਆ ਹੈ ਜਿਸ ਤੋਂ ਬਾਅਦ ਸਾਨੂੰ ਇਨਸਾਫ਼ ਮਿਲਦਾ ਹੋਇਆ ਵੀ ਦਿਖਾਈ ਨਹੀਂ ਦੇ ਰਿਹਾ।

ਯੂਕਰੇਨ 'ਚ ਫਸੇ ਬੱਚਿਆਂ ਦੇ ਮਾਂ-ਬਾਪ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮਿਲਣ ਪੁੱਜੇ

ਦੂਜੇ ਪਾਸੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਬੱਚਿਆਂ ਦੇ ਮਾਂ ਪਿਉ ਉਨ੍ਹਾਂ ਕੋਲ ਪਹੁੰਚੇ ਹੋਏ ਹਨ ਅਤੇ ਲਗਾਤਾਰ ਹੀ ਉਨ੍ਹਾਂ ਨਾਲ ਮੀਟਿੰਗ ਕਰ ਰਹੇ ਹਨ ਅਤੇ ਬੱਚਿਆਂ ਦੇ ਮਾਂ ਪਿਓ ਨੂੰ ਹੌਸਲਾ ਦੇ ਰਹੇ ਹਨ ਕਿ ਜਲਦ ਹੀ ਉਨ੍ਹਾਂ ਦੇ ਬੱਚਿਆਂ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ ਅਤੇ ਉਸ ਲਈ ਹਰ ਯਤਨ ਕੀਤਾ ਜਾ ਰਿਹਾ ਹੈ। ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਆਉਣ ਵਾਲੇ ਦੋ ਤਿੰਨ ਦਿਨ ਮਗਰੋਂ ਦਿੱਲੀ ਜਾ ਕੇ ਇਸ ਸਬੰਧੀ ਕੇਂਦਰ ਨਾਲ ਗੱਲਬਾਤ ਵੀ ਕਰਨਗੇ ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਉੱਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਦੇ ਬੱਚੇ ਉੱਥੇ ਪੜ੍ਹਾਈ ਕਰਨ ਗਏ ਸਨ ਨਾ ਕਿ ਲੜਾਈ ਲੜਨ ਅਤੇ ਭਾਰਤ ਦੇ ਬੱਚਿਆ ਨੇ ਯੂਕਰੇਨ ਦਾ ਲੂਣ ਖਾਦਾ ਬਲਕਿ ਭਾਰਤ ਦੀ ਕਮਾਈ ਯੂਕਰੇਨ ਨੂੰ ਦੇ ਕੇ ਉਸ ਦਾ ਵਾਅਦਾ ਕੀਤਾ ਤੇ ਜੋ ਮਾਂ-ਪਿਓ ਅੱਜ ਗੁਰਜੀਤ ਸਿੰਘ ਔਜਲਾ ਦੇ ਦਫ਼ਤਰ ਆ ਕੇ ਰੋ ਰਹੇ ਹਨ। ਸਿਮਰਜੀਤ ਸਿੰਘ ਮਾਨ ਇਨ੍ਹਾਂ ਨੂੰ ਪੁੱਛ ਕੇ ਦੇਖੇ ਕਿ ਇਨ੍ਹਾਂ ਨੇ ਆਪਣੇ ਬੱਚੇ ਲੜਨ ਵਾਸਤੇ ਭੇਜੇ ਹਨ ਜਾਂ ਪੜ੍ਹਨ ਵਾਸਤੇ।

ਇਹ ਵੀ ਪੜ੍ਹੋ : Russia Ukraine Conflict: ਕੀਵ ਵਿੱਚ ਵੀਕੈਂਡ ਕਰਫਿਊ ਹਟਿਆ, ਜਾਣੋ ਕਿਉਂ

Related Post