ਮਾਨਸਾ 'ਚ ਸੜਕਾਂ 'ਤੇ ਉੱਤਰੇ ਮਜਬੂਰ ਮਾਪੇ; ਰੋਸ ਪ੍ਰਦਰਸ਼ਨ ਕਰ ਜ਼ਾਹਿਰ ਕੀਤੀ ਨਰਾਜ਼ਗੀ

By  Jasmeet Singh February 28th 2022 05:40 PM

ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਇੱਕ ਦਰਜਨ ਦੇ ਕਰੀਬ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ, ਜਿਸ ਕਾਰਨ ਅੱਜ ਵਿਦਿਆਰਥੀਆਂ ਦੇ ਮਾਪਿਆਂ ਨੇ ਮਾਨਸਾ ਦੇ ਬੱਸ ਸਟੈਂਡ ’ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਲਿਆਉਣ ਵਿੱਚ ਮਦਦ ਕੀਤੀ ਜੇਵ, ਮਾਪਿਆਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਜਾ ਰਹੀ। ਮਜਬੂਰ ਪਏ ਮਾਪਿਆਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ। ਮਾਨਸਾ-'ਚ-ਸੜਕਾਂ-'ਤੇ-ਉੱਤਰੇ-ਮਜਬੂਰ-ਮਾਪੇ-5 ਇਹ ਵੀ ਪੜ੍ਹੋ: ਯੂਕਰੇਨ ਸੰਕਟ : ਰੂਸ ਨੂੰ ਟੱਕਰ ਦੇਣ ਲਈ ਕੈਦੀਆਂ ਦੀ ਹੋਵੇਗੀ ਰਿਹਾਈ ਮਾਨਸਾ ਜ਼ਿਲ੍ਹੇ ਦੇ ਇੱਕ ਦਰਜਨ ਦੇ ਕਰੀਬ ਵਿਦਿਆਰਥੀ ਯੂਕਰੇਨ ਦੇ ਸ਼ਹਿਰ ਕੀਵ ਵਿੱਚ ਫਸੇ ਹੋਏ ਹਨ, ਜਿੱਥੇ ਲਗਾਤਾਰ ਹੀ ਰੂਸ ਵਲੋਂ ਬੰਬ ਧਮਾਕੇ ਕੀਤੇ ਜਾ ਰਹੇ ਹਨ। ਮਾਪਿਆਂ ਨੇ ਮਦਦ ਦੀ ਅਪੀਲ ਕਰਦਿਆਂ ਦੱਸਿਆ ਕਿ ਯੁੱਧ ਪ੍ਰਭਾਵਿਤ ਯੂਕਰੇਨ ਵਿਖੇ ਉਨ੍ਹਾਂ ਦੇ ਬੱਚੇ ਕੀਵ ਦੇ ਮੈਟਰੋ ਸਟੇਸ਼ਨ 'ਤੇ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਕੋਲ ਖਾਣ-ਪੀਣ ਨੂੰ ਕੁਝ ਨਹੀਂ ਹੈ ਤੇ ਉਹ ਬਹੁਤ ਡਰੇ ਹੋਏ ਹਨ। ਇਸ ਮੁੱਦੇ ਨੂੰ ਮੁੱਖ ਰੱਖਦੇ ਉਨ੍ਹਾਂ ਕੁਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਦਦ ਦੀ ਅਪੀਲ ਕੀਤੀ ਸੀ ਪਰ ਇਸ ਦਾ ਕੋਈ ਅਸਰ ਨਹੀਂ ਹੋਇਆ, ਇਸ ਲਈ ਅੱਜ ਉਨ੍ਹਾਂ ਕੇਂਦਰ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ। ਮਾਪਿਆਂ ਦਾ ਕਹਿਣਾ ਹੈ ਕਿ ਜੇਕਰ ਫਿਰ ਵੀ ਕੁਝ ਨਾ ਹੋਇਆ ਤਾਂ ਉਹ ਸਾਰੇ ਦਿੱਲੀ ਸਰਕਾਰ ਨਾਲ ਗੱਲ ਕਰਨ ਲਈ ਇਕੱਠੇ ਹੋਣਗੇ। ਇਹ ਵੀ ਪੜ੍ਹੋ: ਯੂਕਰੇਨ 'ਚ ਫਸੀ ਵਿਦਿਆਰਥਣ ਨੇ ਰੋਂਦੇ ਹੋਏ ਸਰਕਾਰ ਨੂੰ ਮਦਦ ਲਈ ਲਾਈ ਗੁਹਾਰ, ਵੀਡੀਓ ਵਾਇਰਲ ਮਾਨਸਾ-'ਚ-ਸੜਕਾਂ-'ਤੇ-ਉੱਤਰੇ-ਮਜਬੂਰ-ਮਾਪੇ-5 ਉੱਥੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਉੱਚ-ਪੱਧਰੀ ਮੀਟਿੰਗ ਤੋਂ ਬਾਅਦ, ਭਾਰਤ ਨੇ ਕੇਂਦਰੀ ਮੰਤਰੀਆਂ ਹਰਦੀਪ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ ਵੀਕੇ ਸਿੰਘ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਨਿਕਾਸੀ ਮਿਸ਼ਨ ਵਿੱਚ ਤਾਲਮੇਲ ਕਰਨ ਅਤੇ ਵਿਦਿਆਰਥੀਆਂ ਦੀ ਮਦਦ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ। ਪੁਰੀ ਨੂੰ ਹੰਗਰੀ, ਸਿੰਧੀਆ ਨੂੰ ਰੋਮਾਨੀਆ ਅਤੇ ਮੋਲਡੋਵਾ, ਰਿਜਿਜੂ ਸਲੋਵਾਕੀਆ ਅਤੇ ਸਿੰਘ ਨੂੰ ਪੋਲੈਂਡ ਭੇਜਿਆ ਜਾ ਰਿਹਾ ਹੈ। -PTC News

Related Post