ਬਾਲੀਵੁੱਡ ਦੇ ਦਿੱਗਜ ਐਕਟਰ ਪਰੇਸ਼ ਰਾਵਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , ਟਵੀਟ ਕਰ ਦਿੱਤੀ ਜਾਣਕਾਰੀ

By  Shanker Badra March 27th 2021 01:02 PM

ਮੁੰਬਈ : ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

Paresh Rawal Tests COVID-19 Positive Weeks After First Vaccine Shot ਬਾਲੀਵੁੱਡ ਦੇ ਦਿੱਗਜ ਐਕਟਰ ਪਰੇਸ਼ ਰਾਵਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , ਟਵੀਟ ਕਰ ਦਿੱਤੀ ਜਾਣਕਾਰੀ

ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ

ਕੋਰੋਨਾ ਦਾ ਖ਼ਤਰਾ ਇਕ ਵਾਰ ਫਿਰ ਤੋਂ ਵਧਦਾ ਜਾ ਰਿਹਾ ਹੈ। ਇਸ ਵੇਲੇ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਵਿਚ ਬਾਲੀਵੁੱਡ ਫ਼ਿਲਮ ਇੰਡਸਟਰੀ ਉੱਤੇ ਵੀ ਕੋਵਿਡ-19 ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਉਥੇ ਹੀ ਹੁਣ ਬਾਲੀਵੁੱਡ ਦੇ ਦਿੱਗਜ ਐਕਟਰ ਪਰੇਸ਼ ਰਾਵਲ ਵੀ ਕੋਰੋਨਾ ਨਾਲ ਇਨਫੈਕਟਿਡ ਹੋ ਗਏ ਹਨ। ਐਕਟਰ ਨੇ ਖੁਦ ਦੇ ਪਾਜ਼ੀਟਿਵ ਹੋਣ ਦੀ ਜਾਣਕਾਰੀ ਟਵੀਟ ਕਰ ਦੇ ਦਿੱਤੀ ਹੈ।

Paresh Rawal Tests COVID-19 Positive Weeks After First Vaccine Shot ਬਾਲੀਵੁੱਡ ਦੇ ਦਿੱਗਜ ਐਕਟਰ ਪਰੇਸ਼ ਰਾਵਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , ਟਵੀਟ ਕਰ ਦਿੱਤੀ ਜਾਣਕਾਰੀ

ਪਰੇਸ਼ ਰਾਵਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਨੇ ਟਵਿਟਰ ਰਾਹੀਂ ਖ਼ੁਦ ਦੇ ਇੰਫੈਕਟਿਡ ਹੋਣ ਦੀ ਜਾਣਕਾਰੀ ਦਿੱਤੀ ਅਤੇ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਵੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਪਰੇਸ਼ ਰਾਵਲ ਨੇ ਟਵੀਟ ਕੀਤਾ ਕਿ ਬਦਕਿਸਮਤੀ ਨਾਲ ਮੈਂ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਿਆ ਹਾਂ। ਬੀਤੇ 10 ਦਿਨ 'ਚ ਮੇਰੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਦੀ ਬੇਨਤੀ ਕਰਦਾ ਹਾਂ।

Paresh Rawal Tests COVID-19 Positive Weeks After First Vaccine Shot ਬਾਲੀਵੁੱਡ ਦੇ ਦਿੱਗਜ ਐਕਟਰ ਪਰੇਸ਼ ਰਾਵਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , ਟਵੀਟ ਕਰ ਦਿੱਤੀ ਜਾਣਕਾਰੀ

ਦੱਸ ਦੇਈਏ ਕਿ 65 ਸਾਲਾ ਅਦਾਕਾਰ ਪਰੇਸ਼ ਰਾਵਲ ਨੇ 9 ਮਾਰਚ ਨੂੰ ਕੋਵਿਡ-19 ਰੋਧੀ ਟੀਕੇ ਦੇ ਪਹਿਲੀ ਖੁਰਾਕ ਲਈ ਸੀ। ਉਨ੍ਹਾਂ ਨੇ ਵੈਕਸੀਨ ਲੈਣ ਤੋਂ ਬਾਅਦ ਵੀ ਆਪਣੇ ਟਵਿਟਰ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕਰਦੇ ਹੋਏ ਜਾਣਕਾਰੀ ਦਿੱਤੀ ਸੀ।ਬੀਤੇ ਦਿਨੀਂ ਇੰਡਸਟਰੀ ਦੇ ਕਾਰਤਿਕ ਆਰਯਨ, ਸਿਧਾਰਤ ਚਤੁਰਵੇਦੀ, ਆਰ.ਮਾਧਵਨ, ਆਮਿਰ ਖ਼ਾਨ ਆਦਿ ਵਰਗੇ ਕਈ ਮਸ਼ਹੂਰ ਸਿਤਾਰੇ ਕੋਰੋਨਾ ਦੀ ਲਪੇਟ 'ਚ ਆਏ ਸਨ।

-PTCNews

Related Post