ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ

By  Shanker Badra November 2nd 2020 10:06 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ:ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ ਹੈ ,ਜਿਸ ਦਾ ਦੂਰੋਂ ਨੇੜਿਓਂ ਲੱਖਾਂ ਸੰਗਤਾਂ ਪੁੱਜ ਕੇ ਆਨੰਦ ਮਾਣ ਰਹੀਆਂ ਹਨ। ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਜਗਮਗਾ ਉੱਠਿਆ।

Parkash Gurpurab of Guru Ram Dass Ji at Sri Harimandir Sahib Amritsar ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਦੇ ਬਲਬਾਂ ਦੀਆਂ ਲੜੀਆਂ ਨਾਲ ਅਤਿ ਸੁੰਦਰਦੀਪਮਾਲਾ ਕੀਤੀ ਗਈ ਹੈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਦੇਸੀ ਘਿਓ ਦੇ ਦੀਵੇ ਅਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ। ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸਮਾਨ 'ਚ ਚੱਲਣ ਵਾਲੀ ਪ੍ਰਦੂਸ਼ਣ ਰਹਿਤ ਆਤਿਸ਼ਬਾਜੀ ਕੀਤੀ ਗਈ ਹੈ।

Parkash Gurpurab of Guru Ram Dass Ji at Sri Harimandir Sahib Amritsar ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ।

Parkash Gurpurab of Guru Ram Dass Ji at Sri Harimandir Sahib Amritsar ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਇਸ ਤੋਂ ਪਹਿਲਾਂ ਅੱਜ ਸਵੇਰੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ ਸਨ ,ਜੋ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ।

Parkash Gurpurab of Guru Ram Dass Ji at Sri Harimandir Sahib Amritsar ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਇਸ ਉਪਰੰਤ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ ਹੈ।

Parkash Gurpurab of Guru Ram Dass Ji at Sri Harimandir Sahib Amritsar ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਚਾਰ ਸਾਂਝੇ ਕਰਦਿਆਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੇਵਾ ਨਿਭਾਉਣ ਵਾਲੀਆਂ ਸਭਾ-ਸੁਸਾਇਟੀਆਂ ਅਤੇ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਨ ਵਾਲੀ ਮੁੰਬਈ ਦੀ ਸੰਗਤ ਦਾ ਧੰਨਵਾਦ ਵੀ ਕੀਤਾ ਹੈ।

-PTCNews

Related Post