PTC News ਨੇ ਗੁਰਪੁਰਬ 'ਤੇ ਸ਼੍ਰੀ ਨਨਕਾਣਾ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਕੇ ਇਤਿਹਾਸ ਸਿਰਜਿਆ

By  Jashan A November 23rd 2018 12:29 PM -- Updated: November 23rd 2018 12:41 PM

PTC News ਨੇ ਗੁਰਪੁਰਬ 'ਤੇ ਸ਼੍ਰੀ ਨਨਕਾਣਾ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਕੇ ਇਤਿਹਾਸ ਸਿਰਜਿਆ,ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਵੇਂ ਪ੍ਰਕਾਸ਼ ਪੁਰਬ ਮੌਕੇ ਪੀਟੀਸੀ ਨਿਊਜ਼ ਵੱਲੋਂ ਸਿੱਖ ਭਾਈਚਾਰੇ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ।

ਜਿਸ ਦੌਰਾਨ ਪੀਟੀਸੀ ਨਿਊਜ਼ ਵੱਲੋਂ ਪਾਕਿਸਤਾਨ 'ਚ ਮੌਜੂਦ ਸ੍ਰੀ ਨਨਕਾਣਾ ਸਾਹਿਬ ਤੋਂ ਸਿੱਧਾ ਪ੍ਰਸਾਰਣ ਕਰ ਭਾਰਤ 'ਚ ਬੈਠੀਆਂ ਸਿੱਖ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਪੀਟੀਸੀ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦੌਰਾਨ ਲੱਖਾਂ ਸਰਧਾਲੂ ਘਰ ਬੈਠੇ ਨਨਕਾਣਾ ਸਾਹਿਬ ਦੇ ਦਰਸ਼ਨ ਕਰ ਰਹੀਆਂ ਹਨ।

—PTC News

Related Post