SGPC ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

By  Shanker Badra October 21st 2020 05:36 PM

SGPC ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ:ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਮੁਖਤਾਰ ਸਿੰਘ ਨੇ ਆਪ ਪਹੁੰਚ ਕਰਕੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।

Parkash Purab of Guru Ram Das Ji Regarding Invitation letter issued by SGPC to shopkeepers SGPC ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਇਹ ਵੀ ਪੜ੍ਹੋ :ਭਾਰਤੀ ਸਰਹੱਦ 'ਚ ਗਲਤੀ ਨਾਲ ਦਾਖ਼ਲ ਹੋਏ ਚੀਨੀ ਸੈਨਿਕ ਨੂੰ ਭਾਰਤੀ ਫ਼ੌਜ ਨੇ ਕੀਤਾ ਰਿਹਾਅ

ਸ. ਮਹਿੰਦਰ ਸਿੰਘ ਆਹਲੀ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਕਿ ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ, ਤਾਂ ਜੋ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਆਪੋ ਆਪਣੀਆਂ ਦੁਕਾਨਾਂ ਦੀ ਸਜਾਵਟ ਕੀਤੀ ਜਾਵੇ ਅਤੇ ਸਾਫ ਸਫਾਈ ਦਾ ਵੀ ਖਾਸ ਤੌਰ ’ਤੇ ਖਿਆਲ ਰੱਖਿਆ ਜਾਵੇ।

Parkash Purab of Guru Ram Das Ji Regarding Invitation letter issued by SGPC to shopkeepers SGPC ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਸਾਡੀ ਖੁਸ਼ਕਿਸਮਤੀ ਹੈ। ਇਸ ਲਈ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ। ਇਸ ਮਿਲਣੀ ਦੌਰਾਨ ਦੁਕਾਨਦਾਰਾਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸਾਫ ਸਫਾਈ, ਦੀਪਮਾਲਾ ਅਤੇ ਬਾਹਰੋਂ ਆਈ ਸੰਗਤ ਦੀ ਸੇਵਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਨਿਰਵੈਲ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਇਕਬਾਲ ਸਿੰਘ ਮੁਖੀ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।

-PTCNews

Related Post