ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ  

By  Shanker Badra June 25th 2021 12:20 PM

ਅੰਮ੍ਰਿਤਸਰ : ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sri Guru Hargobind Sahib Ji ) ਦਾ ਪ੍ਰਕਾਸ਼ ਪੁਰਬ (Guru Hargobind Sahib Parkash Purab )ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

Parkash Purab : ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਵਕਤ ਦੀ ਹਕੂਮਤ ਖਿਲਾਫ਼ ਚਾਰ ਯੁੱਧ ਲੜੇ ਅਤੇ ਜਿੱਤ ਪ੍ਰਾਪਤ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿਚ ਧਾਰਨਾ ਬਣੀ ਹੋਈ ਸੀ ਕਿ ਇਸ ਜਾਲਮ ਮੁਗਲ ਹਕੂਮਤ ਨੂੰ ਕੋਈ ਹਰਾ ਨਹੀਂ ਸਕਦਾ ਪਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜੁਲਮ ਦੇ ਖਿਲਾਫ ਲੜਨ ਦਾ ਉਪਦੇਸ਼ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ, ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

Sri Guru Hargobind Sahib Ji : ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਤੇੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਮੈਨੇਜਰ ਬਘੇਲ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ ਢੱਡੇ, ਰਣਜੀਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

-PTCNews

Related Post