ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਮਾਮਲੇ 'ਚ ਆਇਆ ਨਵਾਂ ਮੋੜ

By  Shanker Badra October 19th 2018 01:11 PM -- Updated: October 19th 2018 01:20 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਮਾਮਲੇ 'ਚ ਆਇਆ ਨਵਾਂ ਮੋੜ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਦੀ ਸਾਜ਼ਿਸ਼ ਰਚਣ 'ਚ ਸ਼ਾਮਲ ਇੱਕ ਹੋਰ ਖ਼ਾਲਿਸਤਾਨ ਪੱਖੀ ਖਾੜਕੂ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ 'ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਕਰਮ ਸਿੰਘ ਨਾਮੀ ਉਕਤ ਖਾੜਕੂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਤਿਵਾੜੀ ਨੇ ਦੱਸਿਆ ਕਿ ਰਾਜਸਥਾਨ ਦੇ ਬੀਕਾਨੇਰ ਤੋਂ ਲੰਘੇ ਦਿਨ ਗ੍ਰਿਫ਼ਤਾਰ ਕੀਤੇ ਗਏ ਖਾੜਕੂ ਜਰਮਨ ਸਿੰਘ ਨੂੰ ਵੀ ਇਸ ਮਾਮਲੇ ਦੇ ਸੰਬੰਧ 'ਚ ਇੱਥੇ ਲਿਆ ਕੇ ਪੁਲਿਸ ਰਿਮਾਂਡ 'ਤੇ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ 02 ਅਕਤੂਬਰ ਦੀ ਰਾਤ ਉੱਤਰ ਪ੍ਰਦੇਸ਼ ਦੇ ਸ਼ਾਮਲੀ ਦੇ ਝਿੰਝਾਣਾ ਥਾਣੇ ਦੇ ਪਿੰਡ ਕਮਾਲਪੁਰ ਦੀ ਚੈੱਕਪੋਸਟ 'ਤੇ ਇਨ੍ਹਾਂ ਮੁਲਜ਼ਮਾਂ ਨੇ ਹਮਲਾ ਕਰਕੇ ਹੈੱਡ ਕਾਂਸਟੇਬਲ ਸੰਸਾਰ ਸਿੰਘ ਅਤੇ ਹੋਮਗਾਰਡ ਸੰਜੇ ਵਰਮਾ ਨੂੰ ਗੋਲੀ ਮਾਰ ਕੇ ਹਥਿਆਰ ਲੁੱਟ ਲਏ ਸਨ।ਪੁਲਿਸ ਮੁਤਾਬਕ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਤਲ ਕੀਤਾ ਜਾਣਾ ਸੀ।ਪੁਲਿਸ ਵਲੋਂ ਬਰਾਮਦ ਕੀਤਾ ਗਿਆ ਅਸਲਾ ਮੁਲਜ਼ਮਾਂ ਨੇ ਇਕ ਗੁਰਦੁਆਰਾ ਸਾਹਿਬ ਦੇ ਕਮਰੇ ਵਿਚ ਲੁਕਾ ਕੇ ਰੱਖਿਆ ਸੀ। ਮੇਰਠ ਪੁਲਿਸ ਨੇ ਬੀਤੇ ਦਿਨੀਂ 'ਖ਼ਾਲਿਸਤਾਨੀਆਂ' ਵਿਚਾਲੇ ਹੋਏ ਮੁਕਾਬਲੇ 'ਚ ਚੌਸਾਨਾ ਚੌਕੀ ਦੇ ਨਾਕੇ 'ਤੇ ਰਾਈਫ਼ਲ-ਲੁੱਟ ਕਾਂਡ ਦੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ।ਇਸ ਹਮਲੇ ਦੀ ਸਾਜ਼ਿਸ਼ ਰਚਣ 'ਚ ਸ਼ਾਮਲ ਕੁੱਝ ਖ਼ਾਲਿਸਤਾਨ ਪੱਖੀ ਖਾੜਕੂ ਫਰਾਰ ਸਨ।ਜਿਸ ਦੇ ਵਿਚੋਂ ਪੁਲਿਸ ਨੇ ਕੱਲ ਇਸ ਘਟਨਾ ਦੇ ਮਾਸਟਰਮਾਈਂਡ ਜਰਮਨ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। -PTCNews

Related Post