ਲੋਕ ਸਭਾ ਚੋਣਾਂ 2019 : ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ

By  Shanker Badra April 29th 2019 01:16 PM -- Updated: May 1st 2019 05:49 PM

ਲੋਕ ਸਭਾ ਚੋਣਾਂ 2019 : ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ:ਬਠਿੰਡਾ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਹੁਣ ਇਸ ਵੇਲੇ ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।

Parkash Singh Badal Harsimrat Kaur Badal covering candidate files nomination from Bathinda ਲੋਕ ਸਭਾ ਚੋਣਾਂ 2019 : ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਬਠਿੰਡਾ ਚੋਣ ਅਧਿਕਾਰੀ ਨਿਵਾਸਨ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ।

Parkash Singh Badal Harsimrat Kaur Badal covering candidate files nomination from Bathinda ਲੋਕ ਸਭਾ ਚੋਣਾਂ 2019 : ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਕਾਗਜ਼ ਭਰਿਆ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ।ਇਸ ਦੌਰਾਨ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ 'ਚ ਰੋਡ ਸ਼ੋਅ ਕੱਢਿਆ ਸੀ।

Parkash Singh Badal Harsimrat Kaur Badal covering candidate files nomination from Bathinda ਲੋਕ ਸਭਾ ਚੋਣਾਂ 2019 : ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ , ਆਮ ਆਦਮੀ ਪਾਰਟੀ ਨੇ ਪ੍ਰੋਫੈਸਰ ਬਲਜਿੰਦਰ ਕੌਰ ,ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਸੁਖਪਾਲ ਖਹਿਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗ਼ਜ਼ ਸਬੰਧਿਤ ਅਧਿਕਾਰੀ ਕੋਲ ਜਮਾਂ ਕਰਵਾਏ ਸਨ।

-PTCNews

Related Post