ਸਾਬਕਾ ਮੁੱਖ ਮੰਤਰੀ ਸ : ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਕਰਕੇ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਦਾ ਪੁੱਛਿਆ ਹਾਲ 

By  Shanker Badra March 20th 2021 11:15 AM

ਚੰਡੀਗੜ੍ਹ : ਬੀਤੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਏ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਪਿਤਾ 'ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਚਾਲ ਜਾਣਿਆ ਹੈ। ਇਸ ਦੌਰਾਨ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਸੁਖਬੀਰ ਬਾਦਲ ਦੇ ਤੰਦਰੁਸਤ ਹੋਣ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਹੈ। ਅਕਾਲੀ ਦਲ ਨੇ 31 ਮਾਰਚ ਤੱਕ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

Parkash Singh Badal Speaks To His Son And Party Leader Sukhbir Singh Badal Through Video Call ਸਾਬਕਾ ਮੁੱਖ ਮੰਤਰੀ ਸ : ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਕਰਕੇ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਦਾ ਪੁੱਛਿਆ ਹਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਇੱਕ ਭਾਵੁਕ ਤਸਵੀਰ ਸਾਹਮਣੇ ਆਈ ਹੈ। ਇਸ ਤਸਵੀਰ ਵਿੱਚ ਸ:ਪ੍ਰਕਾਸ਼ ਸਿੰਘ ਬਾਦਲ ਆਪਣੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਰਹੇ ਹਨ। ਸ:ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੋਇਆ ਹੈ।

ਸਾਬਕਾ ਮੁੱਖ ਮੰਤਰੀ ਸ : ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਕਰਕੇ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਦਾ ਪੁੱਛਿਆ ਹਾਲ

ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ ਆਪਣੇ ਕੋਰੋਨਾ ਪਾਜ਼ੀਟਿਵਹੋਣ ਬਾਰੇ ਖੁਦ ਟਵਿੱਟਰ 'ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।ਉਨ੍ਹਾਂ ਖੁਦ ਨੂੰ ਆਈਸੋਲੇਟ ਕਰ ਲਿਆ ਸੀ। ਨਾਲ ਹੀ ਉਨ੍ਹਾਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਕੁਵਾਰੰਟੀਨ ਵਿੱਚ ਜਾਣ ਲਈ ਵੀ ਸਲਾਹ ਦਿੱਤੀ ਸੀ।

Parkash Singh Badal Speaks To His Son And Party Leader Sukhbir Singh Badal Through Video Call ਸਾਬਕਾ ਮੁੱਖ ਮੰਤਰੀ ਸ : ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਕਰਕੇ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਦਾ ਪੁੱਛਿਆ ਹਾਲ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ 

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਉਹਨਾਂ ਦੇ ਘਰ ਦੇ ਮੈਂਬਰਾਂ ਦਾ ਟੈਸਟ ਕਰਵਾਇਆ ਗਿਆ ਤਾਂ ਉਹਨਾਂ ਦੇ ਘਰ ਵਿਚ ਕੰਮ ਕਰਨ ਵਾਲੇ ਤਿੰਨ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਪਰ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੋਇਆ ਹੈ।

-PTCNews

Related Post