ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ 'ਚ ਸੁਧਾਰ, PM ਮੋਦੀ ਨੇ ਪੁੱਛਿਆ ਸਿਹਤ ਦਾ ਹਾਲ ਚਾਲ
Riya Bawa
January 20th 2022 11:03 AM --
Updated:
January 20th 2022 11:54 AM
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਪੁੱਜੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਸਿਹਤ ਹੁਣ ਠੀਕ ਹੈ ਅਤੇ ਅਹਿਤਿਆਤ ਵੱਜੋਂ ਉਨ੍ਹਾਂ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ। ਉਨ੍ਹਾਂ ਫੋਨ ’ਤੇ ਵੀਡੀਓ ਕਾਲ ਰਾਹੀਂ ਆਪਣੇ ਪਿਤਾ ਨਾਲ ਗੱਲਬਾਤ ਕੀਤੀ ਸੀ।