ਪ੍ਰਕਾਸ਼ ਸਿੰਘ ਬਾਦਲ ਦਾ ਧੰਨਵਾਦੀ ਦੌਰਾ, ਕਿਹਾ-ਪੰਜਾਬ ਅਜ਼ਾਦੀ ਦੀ ਹਰ ਲੜਾਈ 'ਚ ਮੋਹਰੀ ਰਿਹਾ

By  Riya Bawa March 23rd 2022 01:30 PM -- Updated: March 23rd 2022 01:39 PM

ਲੰਬੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕਾਂ ਲੰਬੀ ਦੇ ਪਿੰਡਾਂ 'ਚ ਲਗਾਤਰ ਧੰਨਵਾਦੀ ਦੌਰਾ ਕਰ ਰਹੇ ਹਨ। ਅੱਜ ਉਨ੍ਹਾਂ ਦੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸੱਚੀ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇਸ਼ ਦੀ ਅਜ਼ਾਦੀ ਦੇ ਨਾਲ ਹਰ ਲੜਾਈ ਵਿਚ ਮੋਹਰੀ ਰਿਹਾ ਹੈ ਉਹਨਾਂ ਵਿਧਾਨ ਸਭਾ ਕੈਪਲੈਕਸ 'ਚ ਸ਼ਹੀਦ ਭਗਤ ਸਿੰਘ ਬੁੱਤ ਲਾਏ ਜਾਣ ਦੀ ਸ਼ਲਾਘਾ ਕੀਤੀ।

Parkash Singh Badal

2022 ਵਿਧਾਨ ਸਭਾ ਦੀਆਂ​ ਹੋਈਆਂ ਚੋਣਾਂ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਹਲਕਾਂ ਲੰਬੀ ਵਿਚ ਲਗਾਤਾਰ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ। ਛਪਿਆਵਾਲੀ ,ਕੋਲਿਆਂਵਾਲੀ, ਬੁਰਜ ਸਿੱਧਵਾਂ, ਡੱਬਵਾਲੀ ਢਾਬ ਆਦਿ ਪਿੰਡਾਂ​ ਵਿਚ ਧੰਨਵਾਦੀ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਹਾਰ ਜਿੱਤ ਬਣੀ ਹੈ ਕੋਈ ਗੱਲ ਨਹੀਂ ਅਤੇ ਘਬਰਾਉਣ ਦੀ ਲੋੜ ਨਹੀਂ।​ ਉਨ੍ਹਾਂ ਨੂੰ ਲੋਕਾਂ ਨੂੰ ਹੱਲਾਸੇਰੀ ਦਿੰਦੇ ਕਿਹਾ ਕਿ​ ਮੈਂ ਤੁਹਾਡੇ ਨਾਲ ਖੜਾ ਹਾਂ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁ ਖਾ ਕੇ ਝੂਠ ਮਾਰ ਕੇ ਸਰਕਾਰ ਬਣਾ ਲਈ ਸੀ ਹੁਣ ਇਸ ਆਮ ਆਦਮੀ ਪਾਰਟੀ ਨੇ ਵੀ​ ਗੁਮਰਾਹ ਕਰਕੇ ਸਰਕਾਰ ਬਣਾ ਲਈ ਪਰ ਇਸ ਦੀ ਵਾਂਗ ਡੋਰ ਦਿੱਲੀ ਵਾਲਿਆਂ ਦੇ ਹੱਥ ਹੈ ਤੇ ਇਨ੍ਹਾਂ ਦਿੱਲੀ ਵਾਲਿਆਂ ਨੇ ਪੰਜਾਬ ਦਾ ਕੋਈ ਭਲਾ ਨਹੀਂ ਕਰਨਾ।

ਪ੍ਰਕਾਸ਼ ਸਿੰਘ ਬਾਦਲ ਦਾ ਧੰਨਵਾਦੀ ਦੌਰਾ, ਕਿਹਾ-ਪੰਜਾਬ ਅਜ਼ਾਦੀ ਦੀ ਹਰ ਲੜਾਈ 'ਚ ਮੋਹਰੀ ਰਿਹਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅੱਜ ਸਹੀਦ ਭਗਤ ਸਿੰਘ ,ਰਾਜਗੁਰੂ ,ਸੁਖਦੇਵ ਸਿੰਘ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਸੱਚੀ ਸ਼ਰਧਾਂਜਲੀ ਦਿੰਦੇ ਕਿਹਾ ਕਿ​ ਇਨ੍ਹਾਂ ਦੀ ਸ਼ਹੀਦੀ ਨੂੰ ਪੂਰਾ ਦੇਸ਼ ਯਾਦ ਕਰਦਾ ਹੈ ਦੇਸ਼ ਦੀ ਅਜਾਦੀ ਵਿਚ 90 ਪ੍ਰਤੀਸ਼ਤ ਹਿਸਾ​ ਪੰਜਾਬ ਦਾ ਰਿਹਾ ਹੈ।​

ਇਹ ਵੀ ਪੜ੍ਹੋ: Martyrs day: ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ ਕਰਪਸ਼ਨ ਹੈਲਪ ਲਾਈਨ ਨੰਬਰ

https://punjabi.abplive.com/news/punjab/raja-waring-on-shaheed-bhagat-singh-s-birthday-649222

ਪੰਜਾਬ ਦੀ ਨਵੀਂ ਸਰਕਾਰ ਵਲੋਂ ਵਿਧਾਨ ਸਭਾ ਕੰਪਲੈਕਸ ਵਿਚ ਸਹੀਦ ਭਗਤ ਸਿੰਘ ਬੁੱਤ ਲਾਏ ਜਾਣ ਦੀ ਵੀ ਸ਼ਲਾਘਾ ਕੀਤੀ। ਦੁਸਰੇ ਪਾਸੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਨੰਬਰ ਜਾਰੀ ਕੀਤੇ ਜਾਣ ਤੇ ਪੁੱਛਣ ਤੇ ਬਾਦਲ ਨੇ ਕਿਹਾ ਕਿ​ ਭ੍ਰਿਸ਼ਟਾਚਾਰ ਕਹਿਣ ਨਾਲ ਖ਼ਤਮ ਨਹੀਂ ਹੁੰਦਾ ਇਹ ਜੜਾ ਵਿੱਚ ਬੈਠਾ ਚੁੱਕਾ ਹੈ ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਇਕ ਹਫਤੇ ਵੀ​ ਖ਼ਤਮ ਕਰਨ ਦੀ ਗੱਲ ਕਹੀ ਸੀ ਹੁਣ ਇਹ ਤਾਂ ਸਮਾਂ ਦੱਸੇਗਾ।

-PTC News

Related Post