ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ ਸੰਸਦ ਦਾ ਮੌਨਸੂਨ ਸੈਸ਼ਨ ਹੋਇਆ ਸ਼ੁਰੂ

By  Shanker Badra September 14th 2020 11:40 AM

ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ ਸੰਸਦ ਦਾ ਮੌਨਸੂਨ ਸੈਸ਼ਨ ਹੋਇਆ ਸ਼ੁਰੂ:ਨਵੀਂ ਦਿੱਲੀ : ਕੋਰੋਨਾ ਮਹਾਂਮਾਰੀ ਦਰਮਿਆਨ ਅੱਜਸੰਸਦ ਦਾ ਮੌਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੋਮਵਾਰ ਤੋਂ ਸ਼ੁਰੂ ਹੋਇਆ ਇਹ ਸੈਸ਼ਨ 18 ਦਿਨ ਦਾ ਹੋਵੇਗਾ। ਜਿਸ 'ਚ ਕਈ ਅਹਿਮ ਬਿੱਲ 'ਤੇ ਚਰਚਾ ਕੀਤੀ ਜਾਵੇਗੀ। ਅੱਜ ਪਹਿਲੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ।

ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ ਸੰਸਦ ਦਾ ਮੌਨਸੂਨ ਸੈਸ਼ਨਹੋਇਆ ਸ਼ੁਰੂ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਦਨ ਦੇ ਮੈਂਬਰ ਐੱਚ. ਵਸੰਤਕੁਮਾਰ, ਸ਼ਾਸਤਰੀ ਗਾਇਕ ਪੰਡਤ ਜਸਰਾਜ ਅਤੇ ਸਦਨ ਦੇ ਹੋਰ ਸਾਬਕਾ ਮੈਂਬਰਾਂ ਦੇ ਦਿਹਾਂਤ 'ਤੇ ਸੋਗ ਜ਼ਾਹਰ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ ਹੈ। ਮਰਹੂਮ ਨੇਤਾਵਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਲੋਕ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪ੍ਰਣਬ ਮੁਖਰਜੀ ਇਕ ਸਫ਼ਲ ਬੁਲਾਰੇ ਅਤੇ ਪ੍ਰਸ਼ਾਸਕ ਸਨ। ਉਨ੍ਹਾਂ ਦਾ ਗਿਆਨ ਅਤੇ ਅਨੁਭਵ ਵਿਲੱਖਣ ਸੀ।

ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ ਸੰਸਦ ਦਾ ਮੌਨਸੂਨ ਸੈਸ਼ਨਹੋਇਆ ਸ਼ੁਰੂ

ਮਹਾਂਮਾਰੀ ਕਾਰਨ ਇਸ ਵਾਰ ਸੈਸ਼ਨ 'ਚ ਕਈ ਬਦਲਾਅ ਕੀਤੇ ਗਏ ਹਨ। ਕੋਰੋਨਾ ਤੋਂ ਬਚਾਅ ਲਈ ਇਸ ਬਾਰ ਕਈ ਤਰ੍ਹਾਂ ਦੇ ਖ਼ਾਸ ਇੰਤਜ਼ਾਮ ਕੀਤੇ ਗਏ ਹਨ। ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਕੈਂਟੀਨ 'ਚ ਪੈਕ ਭੋਜਨ ਦਿੱਤਾ ਜਾਵੇਗਾ। ਸੰਸਦ ਮੈਂਬਰਾਂ ਤੇ ਕਰਮਚਾਰੀਆਂ ਸਮੇਤ 4000 ਤੋਂ ਜ਼ਿਆਦਾ ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ।

ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਾਲ ਸੰਸਦ ਦਾ ਮੌਨਸੂਨ ਸੈਸ਼ਨਹੋਇਆ ਸ਼ੁਰੂ

ਸੰਸਦ ਪਹੁੰਚੇ ਪੀਐੱਮ ਮੋਦੀ ਨੇ ਕਿਹਾ ਕਿ ਇਕ ਪਾਸੇ ਕੋਰੋਨਾ ਹੈ ਤੇ ਦੂਜੇ ਪਾਸੇ ਫ਼ਰਜ਼, ਸੰਸਦ ਮੈਂਬਰਾਂ ਨੇ ਫ਼ਰਜ਼ ਦਾ ਪੱਖ ਚੁਣਿਆ ਹੈ। ਪੀਐੱਮ ਨੇ ਕਿਹਾ ਜਦੋਂ ਤਕ ਦਵਾਈ ਨਹੀਂ , ਉਦੋਂ ਤਕ ਕੋਈ ਢਿੱਲ ਨਹੀਂ। ਅਸੀਂ ਚਾਹੁੰਦੇ ਹਾਂ ਕਿ ਦੁਨੀਆ ਦੇ ਕਿਸੇ ਵੀ ਕੋਨੇ 'ਚ ਜਲਦੀ ਤੋਂ ਜਲਦੀ ਵੈਕਸੀਨ ਬਣ ਜਾਵੇ। ਸਾਡੇ ਵਿਗਿਆਨੀ ਵੀ ਸਫ਼ਲਤਾ ਵੱਲ ਵਧ ਰਹੇ ਹਨ।

-PTCNews

Related Post