ਸੰਸਦ ਦਾ ਬਜਟ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ, ਨਵੇਂ ਚੁਣੇ ਸਾਂਸਦਾਂ ਨੂੰ ਚੁਕਾਈ ਜਾਵੇਗੀ ਸਹੁੰ

By  Jashan A June 17th 2019 08:44 AM

ਸੰਸਦ ਦਾ ਬਜਟ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ, ਨਵੇਂ ਚੁਣੇ ਸਾਂਸਦਾਂ ਨੂੰ ਚੁਕਾਈ ਜਾਵੇਗੀ ਸਹੁੰ,ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 26 ਜੁਲਾਈ ਤੱਕ ਚੱਲੇਗਾ। ਜਿਸ ਦੌਰਾਨ ਅੱਜ ਨਵੇਂ ਚੁਣੇ ਗਏ ਸਾਂਸਦਾਂ ਨੂੰ ਸਹੁੰ ਚੁਕਾਈ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ 19 ਜੂਨ ਨੂੰ 17ਵੀਂ ਲੋਕ ਸਭਾ ਲਈ ਸਪੀਕਰ ਦੀ ਚੋਣ ਹੋਵੇਗੀ।

ਰਾਜ ਸਭਾ ਦਾ ਸੈਸ਼ਨ 20 ਜੂਨ ਨੂੰ ਹੋਣਾ ਹੈ, ਉਸੇ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੋਹਾਂ ਸਦਨਾਂ ਨੂੰ ਸਾਂਝੇ ਰੂਪ ਨਾਲ ਸੰਬੋਧਿਤ ਕਰਨਗੇ। ਉਸ ਤੋਂ ਬਾਅਦ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਹੋਵੇਗੀ।

ਹੋਰ ਪੜ੍ਹੋ: ਪੜ੍ਹਾਈ ਲਈ ਦੋ ਮਹੀਨੇ ਪਹਿਲਾਂ ਆਸਟ੍ਰੇਲੀਆ ਗਏ ਭਾਰਤੀ ਨੌਜਵਾਨ ਦੀ ਮੌਤ

ਇਹ ਵੀ ਦੱਸਿਆ ਜਾ ਰਿਹਾ ਹੈ ਕਿ 4 ਜੁਲਾਈ ਨੂੰ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਬਜਟ ਪੇਸ਼ ਕਰੇਗੀ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੇ ਸੈਸ਼ਨ ਨੂੰ ਸ਼ਾਂਤਮਈ ਢੰਗ ਨਾਲ ਚਲਾਉਣ ਲਈ ਵਿਰੋਧੀ ਦਲਾਂ ਦਾ ਸਹਿਯੋਗ ਮੰਗਿਆ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਮੈਂਬਰਾਂ ਤੋਂ ਕੀਮਤੀ ਵਿਚਾਰ ਪ੍ਰਾਪਤ ਕਰਨ ਦੀ ਉਮੀਦ ਪ੍ਰਗਟਾਈ ਹੈ।

-PTC News

Related Post