Farm Laws Repeal Bill: ਲੋਕ ਸਭਾ ਮਗਰੋਂ ਹੁਣ ਰਾਜ ਸਭਾ 'ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ

By  Shanker Badra November 29th 2021 02:13 PM -- Updated: November 29th 2021 02:50 PM

ਨਵੀਂ ਦਿੱਲੀ : ਖੇਤੀ ਕਾਨੂੰਨ ਵਾਪਸੀ ਬਿੱਲ ਲੋਕ ਸਭਾ 'ਚ ਪਾਸ ਹੋਣ ਤੋਂ ਬਾਅਦ ਹੁਣ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕੀਤਾ। ਰਾਜ ਸਭਾ ਵਿੱਚ ਵਿਰੋਧੀ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ ਬਿੱਲ ਦਾ ਸਵਾਗਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਬਿਲ ਦੀ ਵਾਪਸੀ ਦਾ ਧਿਆਨ 1 ਸਾਲ ਅਤੇ ਤਿੰਨ ਮਹੀਨੇ ਬਾਅਦ ਆਇਆ ਹੈ।

Farm Laws Repeal Bill: ਲੋਕ ਸਭਾ ਮਗਰੋਂ ਹੁਣ ਰਾਜ ਸਭਾ 'ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ

ਇਸ ਤੋਂ ਪਹਿਲਾਂ ਲੋਕ ਸਭਾ 'ਚ ਸੈਸ਼ਨ ਸ਼ੁਰੂ ਹੁੰਦੇ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਬਿੱਲ ਸੰਸਦ 'ਚ ਪੇਸ਼ ਕੀਤਾ , ਜਿਸ ਨੂੰ ਬਿਨ੍ਹਾਂ ਕਿਸੇ ਚਰਚਾ ਦੇ ਪਾਸ ਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਇਸ ਕਾਨੂੰਨ ਨੂੰ ਵਾਪਸ ਲੈਣ 'ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਹੰਗਾਮੇ ਮਗਰੋਂ ਕਾਰਵਾਈ ਮੁਲਤਵੀ ਕੀਤੀ ਗਈ ਸੀ।

Farm Laws Repeal Bill: ਲੋਕ ਸਭਾ ਮਗਰੋਂ ਹੁਣ ਰਾਜ ਸਭਾ 'ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ

ਇਸ ਦੇ ਇਲਾਵਾ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਵੱਡੇ ਬਿਆਨ 'ਚ ਕਿਹਾ ਹੈ ਕਿ ਸਦਨ ਨੂੰ ਨਾ ਚੱਲਣ ਦੇਣ ਦਾ ਸਰਕਾਰ ਸਾਡੇ 'ਤੇ ਆਰੋਪ ਲਗਾ ਰਹੀ ਹੈ ਪਰ ਖੇਤੀ ਕਾਨੂੰਨ ਵਾਪਸੀ ਬਿੱਲ 2021 ਪੇਸ਼ ਕੀਤਾ ਗਿਆ ਅਤੇ ਬਿਨਾਂ ਕਿਸੇ ਚਰਚਾ ਦੇ ਪਾਸ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਭਲੇ ਹੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਪਰ ਇਨ੍ਹਾਂ ਦੀ 'ਮਨ ਕੀ ਬਾਤ ਕੁਝ ਹੋਰ ਹੈ।

Farm Laws Repeal Bill: ਲੋਕ ਸਭਾ ਮਗਰੋਂ ਹੁਣ ਰਾਜ ਸਭਾ 'ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ

ਲੋਕ ਸਭਾ 'ਚ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਹੋਣ 'ਤੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ 700 ਕਿਸਾਨਾਂ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਹੀ ਇਸ ਬਿੱਲ ਵਾਪਸੀ ਦਾ ਸਿਹਰਾ ਜਾਂਦਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ MSP ਵੀ ਇੱਕ ਬਿਮਾਰੀ ਹੈ ਅਤੇ ਸਰਕਾਰ ਵਪਾਰੀਆਂ ਨੂੰ ਫਸਲਾਂ ਦੀ ਲੁੱਟ ਲਈ ਛੋਟ ਦੇਣਾ ਚਾਹੁੰਦੀ ਹੈ। ਅਸੀਂ 4 ਦਸੰਬਰ ਨੂੰ ਮੀਟਿੰਗ ਕਰਾਂਗੇ ਅਤੇ ਉਸ 'ਤੇ ਅੰਦੋਲਨ ਦੀ ਦਿਸ਼ਾ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।

Farm Laws Repeal Bill: ਲੋਕ ਸਭਾ ਮਗਰੋਂ ਹੁਣ ਰਾਜ ਸਭਾ 'ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ

ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸੀ ਪਾਰਟੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ। ਪੀਐਮ ਨੇ ਕਿਹਾ ਕਿ ਸੰਸਦ ਵਿੱਚ ਸਵਾਲ ਹੋਣੇ ਚਾਹੀਦੇ ਹਨ ਪਰ ਸ਼ਾਂਤੀ ਵੀ ਬਣਾਈ ਰੱਖੀ ਜਾਵੇ। ਅਸੀਂ ਸਦਨ ਵਿੱਚ ਕਿੰਨੇ ਘੰਟੇ ਕੰਮ ਕੀਤਾ, ਇਸ ਗੱਲ ਤੋਂ ਜਾਣਿਆ ਜਾਣਾ ਚਾਹੀਦਾ ਹੈ, ਨਾ ਕਿ ਇਸ ਗੱਲ ਨਾਲ ਕਿ ਸਦਨ ਵਿੱਚ ਕਿਸਨੇ ਕਿੰਨਾ ਜ਼ੋਰ ਲਗਾ ਕੇ ਸੰਸਦ ਨੂੰ ਰੋਕਿਆ। ਪ੍ਰਧਾਨ ਮੰਤਰੀ ਦਾ ਇਸ਼ਾਰਾ ਵਿਰੋਧੀ ਧਿਰ ਦੇ ਹੰਗਾਮੇ ਵੱਲ ਸੀ।

Farm Laws Repeal Bill: ਲੋਕ ਸਭਾ ਮਗਰੋਂ ਹੁਣ ਰਾਜ ਸਭਾ 'ਚ ਵੀ ਪਾਸ ਹੋਇਆ ਖੇਤੀ ਕਾਨੂੰਨ ਵਾਪਸੀ ਬਿੱਲ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ 'ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਂਅ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਹਨ। ਸੰਯੁਕਤ ਮੋਰਚੇ ਵੱਲੋਂ ਗੁਰਪੁਰਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਸੀ।

-PTCNews

Related Post