Parliament Winter Session 2021: ਰਾਜ ਸਭਾ ਨੇ ਵੀ 'ਚੋਣ ਸੁਧਾਰ ਬਿੱਲ' ਨੂੰ ਦਿੱਤੀ ਮਨਜ਼ੂਰੀ

By  Riya Bawa December 21st 2021 05:27 PM

Parliament Winter Session 2021: ਸੰਸਦ ਦਾ ਸਰਦ ਰੁੱਤ ਸੈਸ਼ਨ ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ। ਅਜਿਹੇ 'ਚ ਕੇਂਦਰ ਦੀ ਮੋਦੀ ਸਰਕਾਰ ਬਾਕੀ ਬਿੱਲਾਂ ਨੂੰ ਜਲਦ ਤੋਂ ਜਲਦ ਪਾਸ ਕਰਵਾਉਣਾ ਚਾਹੁੰਦੀ ਹੈ। ਇਸੇ ਲੜੀ ਤਹਿਤ ਅੱਜ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਲੋਕ ਸਭਾ ਵਿੱਚ ਬਾਲ ਵਿਆਹ ਰੋਕੂ (ਸੋਧ) ਬਿੱਲ, 2021 ਪੇਸ਼ ਕੀਤਾ।

parliament indian parliament attack in 2001 terrorist attack, संसद भवन, संसद भवन आतंकी हमला, संसद आतंकी हमला 2021 parliament indian parliament attack in 2001 terrorist attack, संसद भवन, संसद भवन आतंकी हमला, संसद आतंकी हमला 2021

ਦੂਜੇ ਪਾਸੇ ਅੱਜ ਦੇਸ਼ ਵਿੱਚ ਚੋਣ ਸੁਧਾਰਾਂ ਦਾ ਬਿੱਲ ਰਾਜ ਸਭਾ ਵਿੱਚ ਪਾਸ ਹੋ ਗਿਆ ਹੈ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਇਹ ਬਿੱਲ ਪਾਸ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਬਿਲ ਬਾਰੇ ਲੋਕ ਸਭਾ ਵਿਚ ਸੋਮਵਾਰ ਨੂੰ ਹੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਦੋਵਾਂ ਸਦਨਾਂ ਦੀ ਮਨਜ਼ੂਰੀ ਤੋਂ ਬਾਅਦ ਚੋਣ ਸੁਧਾਰ ਦਾ ਬਿੱਲ ਰਾਸ਼ਟਰਪਤੀ ਦੇ ਦਸਤਖਤ ਲਈ ਭੇਜਿਆ ਜਾਵੇਗਾ। ਇਸ ਤਹਿਤ ਆਧਾਰ ਨੰਬਰ ਨੂੰ ਵੋਟਰ ਆਈਡੀ ਕਾਰਡ ਨਾਲ ਲਿੰਕ ਕਰਨ ਦੀ ਵਿਵਸਥਾ ਹੈ।

farm Laws Repeal Bill 2021 Parliament Rajya Sabha loksbha कृषि कानून निरसन विधेयक 2021 राज्यसभा लोकसभा संसद

ਇਸ ਤੋਂ ਪਹਿਲਾਂ ਜਦੋਂ ਕੈਬਨਿਟ ਨੇ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ ਤਾਂ ਕਿਹਾ ਗਿਆ ਸੀ ਕਿ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਨਾਲ ਫਰਜ਼ੀ ਵੋਟਰ ਆਈਡੀ ਕਾਰਡਾਂ ਨਾਲ ਹੋਣ ਵਾਲੀ ਧੋਖਾਧੜੀ ਨੂੰ ਰੋਕਿਆ ਜਾ ਸਕੇਗਾ। ਸਰਕਾਰ ਨੇ ਇਹ ਫੈਸਲਾ ਚੋਣ ਕਮਿਸ਼ਨ ਦੀ ਸਿਫਾਰਿਸ਼ ਦੇ ਆਧਾਰ 'ਤੇ ਲਿਆ ਹੈ।

-PTC News

Related Post