ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ , ਸਰਕਾਰ ਖੇਤੀ ਕਾਨੂੰਨਾਂ ਸਮੇਤ ਇਹ 26 ਬਿੱਲ ਕਰੇਗੀ ਪੇਸ਼

By  Shanker Badra November 29th 2021 09:52 AM

ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲੇ ਹੀ ਦਿਨ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪੇਸ਼ ਕਰੇਗੀ। ਜਾਣਕਾਰੀ ਮੁਤਾਬਕ ਇਸ ਬਿੱਲ ਨੂੰ ਪਹਿਲਾਂ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਅੱਜ ਰਾਜ ਸਭਾ 'ਚ ਪੇਸ਼ ਕੀਤੇ ਜਾਣ ਦੀ ਤਿਆਰੀ ਹੈ। ਇਸ ਦੇ ਮੱਦੇਨਜ਼ਰ ਭਾਜਪਾ ਅਤੇ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਹਾਜ਼ਰ ਰਹਿਣ ਲਈ ਵ੍ਹਿੱਪ ਜਾਰੀ ਕਰ ਦਿੱਤਾ ਹੈ।

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ , ਸਰਕਾਰ ਖੇਤੀ ਕਾਨੂੰਨਾਂ ਸਮੇਤ ਇਹ 26 ਬਿੱਲ ਕਰੇਗੀ ਪੇਸ਼

ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਤੋਂ ਬਾਅਦ ਵੀ ਅੱਜ ਸੰਸਦ 'ਚ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀ ਧਿਰ ਐਮਐਸਪੀ 'ਤੇ ਕਾਨੂੰਨ ਬਣਾਉਣ ਦੀ ਮੰਗ ਕਰ ਸਕਦੀ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦੀ ਮੰਗ 'ਤੇ ਅੜੇ ਹੋਏ ਹਨ ਅਤੇ ਵਿਰੋਧੀ ਧਿਰ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ , ਸਰਕਾਰ ਖੇਤੀ ਕਾਨੂੰਨਾਂ ਸਮੇਤ ਇਹ 26 ਬਿੱਲ ਕਰੇਗੀ ਪੇਸ਼

ਸੰਸਦ ਦਾ ਇਹ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ 23 ਦਸੰਬਰ ਤੱਕ ਚੱਲੇਗਾ। ਸਰਕਾਰ ਮਹੀਨਾ ਭਰ ਚੱਲਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ 26 ਬਿੱਲ ਪੇਸ਼ ਕਰੇਗੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਟਵੀਟ ਕਰਕੇ ਸਾਰੀਆਂ ਪਾਰਟੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਸਰਕਾਰ ਕ੍ਰਿਪਟੋਕਰੰਸੀ 'ਤੇ ਨਿਯਮ ਨੂੰ ਲੈ ਕੇ ਇਕ ਬਿੱਲ ਵੀ ਪੇਸ਼ ਕਰੇਗੀ। ਇਹ ਬਿੱਲ ਕੁਝ ਪ੍ਰਾਈਵੇਟ ਕ੍ਰਿਪਟੋਕਰੰਸੀ 'ਤੇ ਪਾਬੰਦੀ ਲਗਾਉਣ ਦੀ ਇਜਾਜ਼ਤ ਦੇਵੇਗਾ ਅਤੇ ਆਰਬੀਆਈ ਦੀ ਡਿਜੀਟਲ ਕਰੰਸੀ ਨੂੰ ਇਜਾਜ਼ਤ ਦੇਵੇਗਾ।

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ , ਸਰਕਾਰ ਖੇਤੀ ਕਾਨੂੰਨਾਂ ਸਮੇਤ ਇਹ 26 ਬਿੱਲ ਕਰੇਗੀ ਪੇਸ਼

ਇਸ ਤੋਂ ਇਲਾਵਾ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ 2019 'ਤੇ ਸਾਂਝੀ ਕਮੇਟੀ ਦੀ ਰਿਪੋਰਟ ਵੀ ਲੋਕ ਸਭਾ ਅਤੇ ਰਾਜ ਸਭਾ 'ਚ ਪੇਸ਼ ਕੀਤੀ ਜਾਵੇਗੀ। ਇਸ ਸੈਸ਼ਨ ਵਿੱਚ ਸੋਧਿਆ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟਿਕ ਸਬਸਟੈਂਸ ਬਿੱਲ ਵੀ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰੀ ਵਿਜੀਲੈਂਸ ਕਮਿਸ਼ਨ (ਸੋਧ) ਬਿੱਲ ਅਤੇ ਦਿੱਲੀ ਵਿਸ਼ੇਸ਼ ਪੁਲਿਸ ਸਥਾਪਨਾ (ਸੋਧ) ਬਿੱਲ ਵੀ ਪੇਸ਼ ਕੀਤਾ ਜਾਵੇਗਾ।

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ , ਸਰਕਾਰ ਖੇਤੀ ਕਾਨੂੰਨਾਂ ਸਮੇਤ ਇਹ 26 ਬਿੱਲ ਕਰੇਗੀ ਪੇਸ਼

ਕੇਂਦਰੀ ਵਿਜੀਲੈਂਸ ਕਮਿਸ਼ਨ (ਸੋਧ) ਬਿੱਲ ਸੀਬੀਆਈ ਅਤੇ ਸੀਵੀਸੀ ਦੇ ਡਾਇਰੈਕਟਰਾਂ ਦੇ ਕਾਰਜਕਾਲ ਨੂੰ ਵਧਾਉਣ ਦੀ ਆਗਿਆ ਦੇਵੇਗਾ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ SC ਅਤੇ ST ਸੂਚੀਆਂ ਵਿੱਚ ਸੋਧ ਕਰਨ ਦੀ ਇਜਾਜ਼ਤ ਦੇਣ ਵਾਲਾ ਇੱਕ ਸੰਵਿਧਾਨ ਸੋਧ ਬਿੱਲ ਵੀ ਪੇਸ਼ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਬਿੱਲ ਵੀ ਪੇਸ਼ ਕੀਤਾ ਜਾਵੇਗਾ ਜੋ ਤ੍ਰਿਪੁਰਾ ਵਿੱਚ SC-ST ਦੀ ਸੂਚੀ ਵਿੱਚ ਸੋਧ ਦੀ ਇਜਾਜ਼ਤ ਦੇਵੇਗਾ।

-PTCNews

Related Post