ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ , ਕਈ ਮੁੱਦਿਆਂ 'ਤੇ ਹੰਗਾਮੇ ਦੀ ਸੰਭਾਵਨਾ

By  Shanker Badra November 18th 2019 10:02 AM

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ , ਕਈ ਮੁੱਦਿਆਂ 'ਤੇ ਹੰਗਾਮੇ ਦੀ ਸੰਭਾਵਨਾ:ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ 13 ਦਸੰਬਰ ਤੱਕ ਚੱਲੇਗਾ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ 27 ਨਵੇਂ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੌਰਾਨ ਨਾਗਰਿਕਤਾ ਬਿੱਲ ਪੇਸ਼ ਕਰਨ ਦੀ ਸਰਕਾਰ ਦੀ ਯੋਜਨਾ, ਜੰਮੂ-ਕਸ਼ਮੀਰ ਦੀ ਸਥਿਤੀ, ਆਰਥਿਕ ਮੰਦੀ ਅਤੇ ਬੇਰੁਜ਼ਗਾਰੀ ਦੇ ਇਸ ਸੈਸ਼ਨ ਦੌਰਾਨ ਹਾਕਮ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਹੈ।

Parliament Winter session Will start today , govt set to push Citizenship bill ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ , ਕਈ ਮੁੱਦਿਆਂ 'ਤੇ ਹੰਗਾਮੇ ਦੀ ਸੰਭਾਵਨਾ

ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰ ਸਰਕਾਰ ਵੱਲੋਂ ਇਕ ਸਰਬਪਾਰਟੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਸੰਸਦ ਵਿਚ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ ਹੈ।  ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ।

Parliament Winter session Will start today , govt set to push Citizenship bill ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ , ਕਈ ਮੁੱਦਿਆਂ 'ਤੇ ਹੰਗਾਮੇ ਦੀ ਸੰਭਾਵਨਾ

ਦੂਜੇ ਪਾਸੇ ਵਿਰੋਧੀ ਧਿਰ ਨੇ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਦੀ ਨਜ਼ਰਬੰਦੀ ਦੇ ਮੁੱਦੇ ਨੂੰ ਜ਼ੋਰ ਨਾਲ ਉਠਾਇਆ ਅਤੇ ਮੰਗ ਕੀਤੀ ਕਿ ਉਸ ਨੂੰ ਸਦਨ ਵਿੱਚ ਜਾਣ ਦੀ ਆਗਿਆ ਦਿੱਤੀ ਜਾਵੇ। ਲੋਕ ਸਭਾ ਵਿਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਵਿਰੋਧੀ ਧਿਰ ਨੇ ਮੰਗ ਉਠਾਈ ਕਿ ਆਰਥਿਕ ਮੰਦੀ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਵਰਗੇ ਗੰਭੀਰ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇ।

-PTCNews

Related Post