ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਆਗੂ ਵਜੋਂ ਦਿੱਤਾ ਅਸਤੀਫ਼ਾ

By  Shanker Badra January 3rd 2020 05:16 PM -- Updated: January 3rd 2020 05:49 PM

ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਆਗੂ ਵਜੋਂ ਦਿੱਤਾ ਅਸਤੀਫ਼ਾ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Parminder Singh Dhindsa Resignation of Akali Dal leader in Vidhan Sabha ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਆਗੂ ਵਜੋਂ ਦਿੱਤਾ ਅਸਤੀਫ਼ਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਦਾ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਪਾਰਟੀ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

Parminder Singh Dhindsa Resignation of Akali Dal leader in Vidhan Sabha ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਆਗੂ ਵਜੋਂ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਪੰਜਾਬ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ।

-PTCNews

Related Post