ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਵੱਡੀ ਰਾਹਤ
Punjab News: ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਆਖ਼ਰ 5 ਸਾਲ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮਾਂ ਦੇ ਬਾਵਜੂਦ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਇਸ ਦੇ ਨਾਲ ਹੀ ਕਿਹਾ ਸੀ ਕਿ ਉਮਰਾਨੰਗਲ ਨੂੰ 15 ਦਿਨਾਂ ‘ਚ ਬਹਾਲ ਕੀਤਾ ਜਾਵੇ ਨਹੀਂ ਤਾਂ ਇਸ ਮਾਮਲੇ ‘ਚ ਸਖ਼ਤ ਹੁਕਮ ਦਿੱਤੇ ਜਾਣਗੇ।
ਹਾਈ ਕੋਰਟ ਨੇ ਪਹਿਲਾਂ ਹੀ ਇਸ ਮਾਮਲੇ ਵਿੱਚ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਦੱਸ ਦਈਏ ਕਿ ਇਸ ਸਾਲ 2 ਫਰਵਰੀ ਨੂੰ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਨੌਕਰੀ ‘ਤੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ।
- PTC NEWS