ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਭਖਿਆ ਮੁੱਦਾ,ਹੁਣ ਪ੍ਰਤਾਪ ਬਾਜਵਾ ਨੇ ਕੀਤੀ ਅਪੀਲ

By  Jagroop Kaur June 21st 2021 05:19 PM

ਬੀਤੇ ਦਿਨੀਂ ਕਾਂਗਰਸ ਸਰਕਾਰ ਵੱਲੋਂ ਤਰਸ ਦੇ ਅਧਾਰ 'ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਨੌਕਰੀਆਂ ਦਾ ਮੁੱਦਾ ਭਖਦਾ ਜਾ ਰਿਹਾ ਹੈ ਜਿਥੇ ਵਿਰੋਧੀ ਧਿਰਾਂ ਵੱਲੋਂ ਤਾਂ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਗਈ ਜਾ ਰਿਹਾ ਸੀ ਉਥੇ ਹੀ ਹੁਣ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਨੂੰ ਲੈ ਕੇ ਬਿਆਨ ਦਿੱਤਾ ਹੈ , ਇਸ ਦੌਰਾਨ ਦੋਹਾਂ ਵਿਧਾਇਕਾਂ ਨੂੰ ਇਸ ਫ਼ੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਫੇਸਬੁੱਕ 'ਤੇ ਪੋਸਟ ਪਾ ਆਪਣੇ ਪਿਤਾ ਸਤਨਾਮ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪਿਤਾ ਜੋਗਿੰਦਰ ਪਾਲ ਪਾਂਡੇ ਨੂੰ ਪੰਜਾਬ ਦੇ ਮਹਾਨ ਨੇਤਾ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇਤਾਵਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।

ਤਰਸ ਦੇ ਆਧਾਰ 'ਤੇ ਨੌਕਰੀਆਂ ਦਾ ਮੁੱਦਾ ਭਖਣ ਮਗਰੋਂ ਪ੍ਰਤਾਪ ਬਾਜਵਾ ਦੀ ਵਿਧਾਇਕਾਂ ਨੂੰ ਸਲਾਹ

Read more : ਪੁਰਾਣੀਆਂ ਰਵਾਇਤਾਂ ਨੂੰ ਤੋੜਦਿਆਂ ਜਦੋਂ 300 ਸਾਲ ਬਾਅਦ ਘੋੜੀ ਚੜ੍ਹਿਆ ਅਨੂਸਚਿਤ ਸਮਾਜ ਦਾ ਲਾੜਾ

ਪੰਜਾਬ ਵਿੱਚ ਅੱਤਵਾਦ ਦੇ ਕਾਲੇ ਦੌਰ ਵਿੱਚ ਸਵ: ਸਤਨਾਮ ਸਿੰਘ ਬਾਜਵਾ ਅਤੇ ਜੋਗਿੰਦਰਪਾਲ ਪਾਂਡੇ ਨੇ ਲੋਕਾਂ ਦੀ ਸੇਵਾ ਕੀਤੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਇਨ੍ਹਾਂ ਦੋ ਮਹਾਨ ਨੇਤਾਵਾਂ ਨੇ ਪੰਜਾਬੀਅਤ ਦੀ ਸੱਚੀ ਭਾਵਨਾ ਨਾਲ ਨਿਰਸਵਾਰਥ ਸੇਵਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਬਿਹਤਰੀ ਅਤੇ ਖ਼ੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹੇ। ਕਾਂਗਰਸ ਦੀ ਵਿਚਾਰਧਾਰਾ ਨੂੰ ਕਾਇਮ ਰੱਖਣ ਅਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਕੋਈ ਕਸਰ ਨਹੀਂ ਛੱਡੀ।

ਤਰਸ ਦੇ ਆਧਾਰ 'ਤੇ ਨੌਕਰੀਆਂ ਦਾ ਮੁੱਦਾ ਭਖਣ ਮਗਰੋਂ ਪ੍ਰਤਾਪ ਬਾਜਵਾ ਦੀ ਵਿਧਾਇਕਾਂ ਨੂੰ ਸਲਾਹ

Read More : ਗੈਂਗਸਟਰ ਜੈਪਾਲ ਭੁੱਲਰ ਦਾ ਮੁੜ ਹੋਵੇਗਾ ਪੋਸਟਮਾਰਟਮ

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਛੜੇ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਇਸ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋਵੇਗੀ ਕਿ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਸਵੈਇੱਛਾ ਦੇ ਤੌਰ 'ਤੇ ਆਪਣੇ ਪੁੱਤਰਾਂ ਨੂੰ ਮਿਲੀਆਂ ਨੌਕਰੀਆਂ ਦੀ ਪੇਸ਼ਕਸ਼ ਛੱਡ ਦੇਣ। ਵਿਸ਼ੇਸ ਤੌਰ 'ਤੇ ਉਨਾਂ ਆਪਣੇ ਭਰਾ ਫਤਹਿਜੰਗ ਸਿੰਘ ਬਾਜਵਾ ਨੂੰ ਇਹ ਪੇਸ਼ਕਸ਼ ਸਵੀਕਾਰ ਨਾ ਕਰਨ ਦੀ ਅਪੀਲ ਕੀਤੀ।

Read More : ਕੈਪਟਨ ਦੀ ਕੋਠੀ ਨੇੜਿਓਂ ਮਿਲਿਆ ਨੌਜਵਾਨ ਦਾ ਧੜ ਤੋਂ ਵੱਖ ਹੋਇਆ…

ਜ਼ਿਕਰਯੋਗ ਹੈ ਕਿ ਬਾਜਵਾ ਨੇ ਇਹ ਬਿਆਨ ਉਸ ਸਮੇਂ ਦਿੱਤਾ ਹੈ ਜਦੋਂ ਪੂਰੇ ਪੰਜਾਬ ਵਿੱਚ ਇਨ੍ਹਾਂ ਦੋ ਨੌਕਰੀਆਂ ਨੂੰ ਲੈ ਕੇ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ ਅਤੇ ਨਾਲ ਹੀ ਉਨ੍ਹਾਂ ਦੀ ਆਪਣੀ ਪਾਰਟੀ ਨਾਲ ਸਬੰਧਤ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਇਨ੍ਹਾਂ ਨਿਯੁਕਤੀਆਂ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਵਿਰੋਧੀ ਧਿਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਕਿ ਭਤੀਜੇ ਨੂੰ ਮਿਲੀ ਨੌਕਰੀ 'ਤੇ ਕੀ ਪ੍ਰਤੀਕ੍ਰਿਆ ਦਿੰਦੇ ਹਨ। ਜਿਸ ਨੂੰ ਹੁਣ ਪ੍ਰਤਾਪ ਸਿੰਘ ਬਾਜਵਾ ਨੇ ਸਾਫ ਕਰ ਦਿੱਤਾ ਹੈ ਉਥੇ ਹੀ ਹੁਣ ਵੇਖਣ ਵਾਲੀ ਗੱਲ ਹੋਵੇਗੀ ਕਿ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਇਸ ਸਬੰਧੀ ਕੀ ਫ਼ੈਸਲਾ ਲੈਂਦੇ ਹਨ।

Related Post