ਸ਼੍ਰੋਮਣੀ ਅਕਾਲੀ ਦਲ ਨੇ 26 ਜਨਵਰੀ ਨੂੰ ਦਿੱਲੀ ’ਚ ਵਾਪਰੀਆਂ ਘਟਨਾਵਾਂ ਦੀ ਕੀਤੀ ਨਿਖੇਧੀ

By  Shanker Badra January 28th 2021 09:59 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਮਜ਼ਬੂਤ ਤੇ ਡਟਵੀਂ ਹਮਾਇਤ ਮੁੜ ਦੁਹਰਾਈ ਤੇ ਆਖਿਆ ਕਿ ਅਸੀਂ ਹਮੇਸ਼ਾ ਇਹਨਾਂ ਕਦਰਾਂ ਕੀਮਤਾਂ ਦੀ ਰਾਖੀ ਲਈ ਅੱਗ ਹੋ ਕੇ ਲੜਾਈ ਲੜੀ ਤੇ ਕੁਰਬਾਨੀਆਂ ਦਿੱਤੀਆਂ ਹਨ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦੀ ਕਿਸਦੀ ਸੀ ਸਾਜਿਸ਼ , ਕਿਸਾਨ ਲੀਡਰਾਂ ਨੇ ਕੀਤਾ ਵੱਡਾ ਖ਼ੁਲਾਸਾ [caption id="attachment_469959" align="aligncenter" width="300"]PARTY WILL AGRESSIVELY RAISE FARMERS DEMANDS IN PARLIAMENT SESSION ਸ਼੍ਰੋਮਣੀ ਅਕਾਲੀ ਦਲ ਨੇ 26 ਜਨਵਰੀ ਨੂੰ ਦਿੱਲੀ ’ਚ ਵਾਪਰੀਆਂ ਘਟਨਾਵਾਂ ਦੀ ਕੀਤੀ ਨਿਖੇਧੀ[/caption] ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਨੇ ਕਿਹਾ ਕਿ ਇਹ ਕਿਸੇ ਵੀ ਤਰੀਕੇ ਹਿੰਸਾ ਦੀ ਵਰਤੋਂ ਦਾ ਵਿਰੋਧ ਕਰਦੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਐਮਰਜੰਸੀ ਮੀਟਿੰਗ ਮਗਰੋਂ ਜਾਰੀ ਕੀਤੇ ਬਿਆਨ ਵਿਚ ਪਾਰਟੀ ਨੇ ਕਿਹਾ ਕਿ ਸਾਡਾ ਇਹ ਪੱਕਾ ਵਿਚਾਰ ਹੈ ਕਿ  ਪੰਜਾਬ ਅਤੇ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈ ਤੇ ਖੁਸ਼ਹਾਲ ਬਣ ਸਕਦਾ ਜੇਕਰ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮਾਹੌਲ ਬਰਕਰਾਰ ਰਹੇ। [caption id="attachment_469960" align="aligncenter" width="300"]PARTY WILL AGRESSIVELY RAISE FARMERS DEMANDS IN PARLIAMENT SESSION ਸ਼੍ਰੋਮਣੀ ਅਕਾਲੀ ਦਲ ਨੇ 26 ਜਨਵਰੀ ਨੂੰ ਦਿੱਲੀ ’ਚ ਵਾਪਰੀਆਂ ਘਟਨਾਵਾਂ ਦੀ ਕੀਤੀ ਨਿਖੇਧੀ[/caption] ਇਕ ਮਤੇ ਰਾਹੀਂ ਪਾਰਟੀ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਉਹ ਦਿੱਲੀ ਵਿਚ ਵਾਪਰੀਆਂ ਘਟਨਾਵਾਂ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਖੁਰਦ ਬੁਰਦ ਕਰਨ ਲਈ ਬਹਾਨੇ ਵਜੋਂ ਨਾ ਵਰਤੇ।ਪਾਰਟੀ ਨੇ ਕਿਹਾ ਕਿ ਅਸੀਂ ਸੰਸਦ ਦੇ ਆਉਂਦੇ ਸੈਸ਼ਨ ਦੌਰਾਨ ਇਹ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਵਾਂਗੇ। -PTCNews

Related Post