ਪਾਕਿਸਤਾਨ 'ਚ ਇੱਕ ਯਾਤਰੀ ਬੱਸ ਨੂੰ ਲੱਗੀ ਅੱਗ, 13 ਲੋਕਾਂ ਦੀ ਮੌਤ, ਬੱਸ 'ਚ ਯਾਤਰੀ

By  Shanker Badra September 27th 2020 11:21 AM -- Updated: September 27th 2020 11:24 AM

ਪਾਕਿਸਤਾਨ 'ਚ ਇੱਕ ਯਾਤਰੀ ਬੱਸ ਨੂੰ ਲੱਗੀ ਅੱਗ, 13 ਲੋਕਾਂ ਦੀ ਮੌਤ, ਬੱਸ 'ਚ ਯਾਤਰੀ:ਕਰਾਚੀ : ਪਾਕਿਸਤਾਨ ਦੇ ਕਰਾਚੀ 'ਚ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ ਹੈ। ਪਾਕਿਸਤਾਨ ਵਿਚ ਇਕ ਯਾਤਰੀ ਬੱਸ ਵਿਚ ਲੱਗੀ ਅੱਗ ਲੱਗ ਗਈ ਅਤੇ ਪਲਟ ਜਾਣ ਕਾਰਨ ਘੱਟੋ ਘੱਟ 13 ਲੋਕਾਂ ਦੀ ਮੌਤ ਹੋ ਗਈ ਹੈ ,ਕਈ ਜ਼ਖਮੀ ਦੱਸੇ ਜਾ ਰਹੇ ਹਨ।

ਪਾਕਿਸਤਾਨ 'ਚ ਇੱਕ ਯਾਤਰੀ ਬੱਸ ਨੂੰ ਲੱਗੀ ਅੱਗ, 13 ਲੋਕਾਂ ਦੀ ਮੌਤ , ਬੱਸ 'ਚ ਯਾਤਰੀ

ਇਕ ਅਧਿਕਾਰੀ ਮੁਤਾਬਕ ਤੇਜ਼ ਰਫਤਾਰ ਬੱਸ ਹੈਦਰਾਬਾਦ ਤੋਂ ਕਰਾਚੀ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿਚ ਬੱਸ ਵਿਚ ਅੱਗ ਲੱਗ ਗਈ ਅਤੇ ਅੱਗ ਲੱਗਣ ਕਾਰਨ ਬੱਸ ਉਲਟ ਗਈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ 13 ਲੋਕਾਂ ਦੀ ਜਾਨ ਚਲੇ ਗਈ ਹੈ।

ਪਾਕਿਸਤਾਨ 'ਚ ਇੱਕ ਯਾਤਰੀ ਬੱਸ ਨੂੰ ਲੱਗੀ ਅੱਗ, 13 ਲੋਕਾਂ ਦੀ ਮੌਤ , ਬੱਸ 'ਚ ਯਾਤਰੀ

ਜਾਣਕਾਰੀ ਅਨੁਸਾਰ ਬੱਸ ਵਿਚ 22 ਲੋਕ ਸਵਾਰ ਸਨ। ਅੱਗ ਲੱਗਣ ਕਾਰਨ ਬੱਸ ਪਲਟ ਗਈ ,ਜਿਸ ਕਾਰਨ ਸਾਰੇ ਯਾਤਰੀ ਬੱਸ ਵਿਚ ਹੀ ਫਸ ਗਏ। ਇਸ ਦੌਰਾਨ ਕੁਝ ਲੋਕ ਆਪਣੀ ਜਾਨ ਬਚਾਉਣ ਵਿਚ ਸਫਲ ਹੋ ਗਏ ਹਨ ਪਰ ਉਨ੍ਹਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਇਨ੍ਹਾਂ ਵਿਚੋਂ 5 ਲੋਕਾਂ ਦੀ ਹਾਲਤ ਗੰਭੀਰ ਦੱਸੀ ਹੈ। ਉਨ੍ਹਾਂ ਕਿਹਾ ਕਿ ਬੱਸ ਦੇ ਮਲਬੇ ਵਿਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ,ਇਹ ਹਾਦਸਾ ਹੈਦਰਾਬਾਦ ਤੋਂ ਲਗਭਗ 60 ਕਿਲੋਮੀਟਰ ਦੂਰ ਵਾਪਰਿਆ ਅਤੇ ਹਾਦਸੇ ਵਿੱਚ ਬੱਸ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ।

-PTCNews

Related Post