ਪਠਾਨਕੋਟ

By  Manu Gill January 11th 2022 11:51 AM -- Updated: January 14th 2022 09:18 AM

Punjab Assembly elections 2022: ਪਠਾਨਕੋਟ ਹਲਕਾ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 3 ਹੈ। ਇਹ ਹਲਕਾ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਗੁਰਦਾਸਪੁਰ ਲੋਕ ਸਭਾ ਸੀਟ ਦੇ ਅਧੀਨ ਆਉਂਦਾ ਹੈ। ਕਾਂਗਰਸ ਦੇ ਨੇਤਾ ਅਮਿਤ ਵਿਜ ਪਿਛਲੀਆਂ ਵਿਧਾਨ ਸਭਾ ਚੋਣਾਂ ਜਿੱਤੇ ਸਨ ਅਤੇ ਪਠਾਨਕੋਟ ਦੇ ਮੌਜੂਦਾ ਵਿਧਾਇਕ ਹਨ। ਉਸ ਨੇ 2017 ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਅਸ਼ਵਨੀ ਕੁਮਾਰ ਸ਼ਰਮਾ ਨੂੰ 11,170 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।

ਵੋਟਰ

2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਪਠਾਨਕੋਟ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,44,094 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 163 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 1,10,227 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 76.50% ਦਰਜ ਕੀਤੀ ਗਈ ਸੀ, ਜੋ ਕਿ ਸੂਬੇ ਦੀ ਔਸਤ ਦਰ 77.4% ਤੋਂ ਘੱਟ ਸੀ।

ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਰਾਜ ਕੁਮਾਰ ਮਹਾਜਨ ਨੂੰ ਟਿਕਟ ਦਿੱਤੀ ਸੀ। ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਅਸ਼ਵਨੀ ਕੁਮਾਰ ਸ਼ਰਮਾ ਨੂੰ ਐਲਾਨਿਆ ਗਿਆ ਸੀ।ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਅਮਿਤ ਵਿਜ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਅਮਿਤ ਵਿਜ ਨੇ ਭਾਜਪਾ ਦੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।

 

ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ:

Related Post