ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ

By  Jashan A March 28th 2019 02:19 PM

ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ,ਪਠਾਨਕੋਟ: ਆਏ ਦਿਨ ਪੰਜਾਬ 'ਚ ਸੜਕੀ ਘਟਨਾਵਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਹੁਣ ਤੱਕ ਅਨੇਕਾਂ ਲੋਕ ਇਹਨਾਂ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਆਪਣੀਆਂ ਜਾਨਾ ਗਵਾ ਚੁੱਕੇ ਹਨ।

acci ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ

ਅਜਿਹਾ ਹੀ ਤਾਜ਼ਾ ਸੜਕ ਹਾਦਸਾ ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਤੇ ਟਰੱਕ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ ਤੇ 3 ਲੋਕਾਂ ਦੇ ਗੰਭੀਰ ਜ਼ਖਮੀ ਹੋ ਗਏ।

ਹੋਰ ਪੜ੍ਹੋ:ਸ਼ਾਹਿਦ ਕਪੂਰ ਨੇ ਆਪਣੇ ਨਵਜੰਮੇ ਬੱਚੇ ਲਈ ਛੱਡਿਆ ਇਹ ਕੰਮ

acci ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 1 ਦੀ ਮੌਤ

ਜਾਣਕਾਰੀ ਮੁਤਾਬਕ 9 ਲੋਕ ਜੰਮੂ-ਕਸ਼ਮੀਰ ਤੋਂ ਕਾਰ 'ਚ ਸਵਾਰ ਹੋ ਕੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਮੁਰਾਦਾਬਾਦ ਜਾ ਰਹੇ ਸੀ ਕਿ ਪਠਾਨਕੋਟ-ਜਲੰਧਰ ਰਾਸ਼ਟਰੀ ਮਾਰਗ 'ਤੇ ਉਨ੍ਹਾਂ ਦੀ ਕਾਰ ਟਰੱਕ ਦੀ ਚਪੇਟ 'ਚ ਆ ਗਈ, ਜਿਸ ਕਾਰਨ ਇਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 3 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post