ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਏਅਰਪੋਰਟ 'ਤੇ ਵਧਾਈ ਚੌਕਸੀ, ਦੇਖੋ ਤਸਵੀਰਾਂ

By  Jashan A February 27th 2019 03:15 PM

ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਏਅਰਪੋਰਟ 'ਤੇ ਵਧਾਈ ਚੌਕਸੀ, ਦੇਖੋ ਤਸਵੀਰਾਂ,ਪਠਾਨਕੋਟ; ਭਾਰਤੀ ਹਵਾਈ ਫੌਜ ਦੀ ਪਾਕਿਸਤਾਨ 'ਤੇ ਵੱਡੀ ਕਾਰਵਾਈ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆ ਪੰਜਾਬ ਪੁਲਿਸ ਵੱਲੋਂ ਚੱਪੇ ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਪਠਾਨਕੋਟ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

air ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਏਅਰਪੋਰਟ 'ਤੇ ਵਧਾਈ ਚੌਕਸੀ, ਦੇਖੋ ਤਸਵੀਰਾਂ

ਪੁਲਿਸ ਵੱਲੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪਠਾਨਕੋਟ ਏਅਰਪੋਰਟ 'ਤੇ ਚੌਕਸੀ ਵਧਾ ਦਿੱਤੀ ਗਈ ਹੈ।

ਹਾਈ ਅਲਰਟ ਦੌਰਾਨ ਪਠਾਨਕੋਟ ਏਅਰਪੋਰਟ ਤੋਂ ਵੀ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪੁਲਿਸ ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੈਨਾ ਦੇ ਜਵਾਨ ਹਰ ਨਾਕੇ 'ਤੇ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸਰਹੱਦ ਦੇ ਰਸਤੇ ਪੰਜਾਬ 'ਚ ਦਾਖਲ ਨਾ ਹੋ ਸਕੇ।

air ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਏਅਰਪੋਰਟ 'ਤੇ ਵਧਾਈ ਚੌਕਸੀ, ਦੇਖੋ ਤਸਵੀਰਾਂ

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਭਾਰਤ ਦੇ 12 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ ‘ਚ ਅੱਤਵਾਦੀ ਠਿਕਾਣਿਆਂ ‘ਤੇ ਬੰਬ ਸੁੱਟੇ ਗਏ ਹਨ। ਜਿਸ ਨੇ ਪੂਰੇ ਪਾਕਿਸਤਾਨ ਨੂੰ ਹਿਲਾ ਕੇ ਰੱਖ ਦਿੱਤਾ। ਇਸ ਹਮਲੇ ਤੋਂ ਬਾਅਦ ਭਾਰਤ ‘ਚ ਲੋਕਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ।

-PTC News

Related Post