ਪਠਾਨਕੋਟ: ਝਾੜੀਆਂ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

By  Jashan A June 7th 2019 05:27 PM

ਪਠਾਨਕੋਟ: ਝਾੜੀਆਂ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ,ਪਠਾਨਕੋਟ: ਪਠਾਨਕੋਟ ਰੇਲਵੇ ਕੈਂਟ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਇੱਕ ਵਿਅਕਤੀ ਦੀ ਲਾਸ਼ ਮਿਲੀ। ਜਦੋਂ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਤੁਰੰਤ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਠਾਨਕੋਟ ਕੈਂਟ ਸਟੇਸ਼ਨ ਨੇੜੇ ਝਾੜੀਆਂ 'ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਹੋਰ ਪੜ੍ਹੋ:ਗੁਰਦਾਸਪੁਰ ‘ਚ ਬੱਸ ਪਲਟਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, 8 ਜ਼ਖ਼ਮੀ ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। -PTC News

Related Post