Mon, Dec 22, 2025
Whatsapp

Patiala Accident News: ਸੜਕ ਹਾਦਸੇ ’ਚ ਇਕ ਲੜਕੀ ਸਮੇਤ 4 ਵਿਦਿਆਰਥੀਆਂ ਦੀ ਮੌਤ

ਪਟਿਆਲਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ।

Reported by:  PTC News Desk  Edited by:  Amritpal Singh -- May 18th 2024 01:35 PM -- Updated: May 18th 2024 03:53 PM
Patiala Accident News: ਸੜਕ ਹਾਦਸੇ ’ਚ ਇਕ ਲੜਕੀ ਸਮੇਤ 4 ਵਿਦਿਆਰਥੀਆਂ ਦੀ ਮੌਤ

Patiala Accident News: ਸੜਕ ਹਾਦਸੇ ’ਚ ਇਕ ਲੜਕੀ ਸਮੇਤ 4 ਵਿਦਿਆਰਥੀਆਂ ਦੀ ਮੌਤ

Punjab News: ਪਟਿਆਲਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸਾ ਸ਼ਨੀਵਾਰ ਸਵੇਰੇ 3 ਵਜੇ ਵਾਪਰਿਆ। ਮਰਨ ਵਾਲਿਆਂ ਵਿੱਚ ਇਕ ਲੜਕੀ ਵੀ ਸ਼ਾਮਲ ਹੈ।


ਮ੍ਰਿਤਕਾਂ ਦੀ ਪਛਾਣ ਰੀਤ ਸੂਦ, ਈਸ਼ਾਨ ਸੂਦ, ਕੁਸ਼ਾਗਰ ਯਾਦਵ ਅਤੇ ਰਿਭੂ ਸਹਿਗਲ ਵਜੋਂ ਹੋਈ ਹੈ। ਉਨ੍ਹਾਂ ਦੀ ਕਾਰ ਦੇ ਪਿੱਛੇ SUV ਵਿੱਚ ਸਫ਼ਰ ਕਰ ਰਹੇ ਦੋ ਹੋਰ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਯੂਨੀਵਰਸਿਟੀ ਜਾ ਰਹੇ ਸਨ। ਤੇਜ਼ ਰਫਤਾਰ ਕਾਰਨ ਐਂਡੇਵਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਸਾਰਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਾਦਸਾ ਯੂਨੀਵਰਸਿਟੀ ਦੇ ਬਿਲਕੁਲ ਨੇੜੇ ਵਾਪਰਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

- PTC NEWS

Top News view more...

Latest News view more...

PTC NETWORK
PTC NETWORK