ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਪਟਿਆਲਾ ਤੋਂ ਬਾਅਦ ਲੁਧਿਆਣਾ ਵਿੱਚ ਪਹਿਲਾ ਕੇਸ ਆਇਆ ਸਾਹਮਣੇ

By  Shanker Badra January 9th 2019 10:27 AM -- Updated: January 9th 2019 02:36 PM

ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਪਟਿਆਲਾ ਤੋਂ ਬਾਅਦ ਲੁਧਿਆਣਾ ਵਿੱਚ ਪਹਿਲਾ ਕੇਸ ਆਇਆ ਸਾਹਮਣੇ:ਲੁਧਿਆਣਾ : ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਸਵਾਈਨ ਫਲੂ ਦਾ ਕਹਿਰ ਅਜੇ ਰੁਕਿਆ ਹੀ ਨਹੀਂ ਸੀ ਕਿ ਹੁਣ ਪੰਜਾਬ ‘ਚ ਵੀ ਇਸ ਜਾਨਲੇਵਾ ਬਿਮਾਰੀ ਦਾ ਖ਼ਤਰਾ ਵੱਧ ਗਿਆ ਹੈ।ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਰਹਿਣ ਵਾਲੀ 76 ਸਾਲ ਦੀ ਇੱਕ ਔਰਤ ਨੂੰ ਸਵਾਈਨ ਫਲੂ ਹੋਇਆ ਹੈ।ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕੀਤਾ ਗਿਆ ਹੈ। [caption id="attachment_237950" align="aligncenter" width="300"]Ludhiana First case 76-year-old woman Swine flu
ਸਵਾਈਨ ਫਲੂ ਨੇ ਪੰਜਾਬ 'ਚ ਦਿੱਤੀ ਦਸਤਕ , ਲੁਧਿਆਣਾ ਵਿੱਚ ਪਹਿਲਾ ਕੇਸ ਆਇਆ ਸਾਹਮਣੇ[/caption] ਮਿਲੀ ਜਾਣਕਾਰੀ ਮੁਤਾਬਕ ਸਰਦੀਆਂ ਦੇ ਇਸ ਸੀਜ਼ਨ ਵਿਚ ਹੁਣ ਤੱਕ ਸਵਾਈਨ ਫਲੂ ਦੇ 4 ਮਰੀਜ਼ ਸਾਹਮਣੇ ਆ ਚੁੱਕੇ ਹਨ ,ਜਿਨ੍ਹਾਂ 'ਚੋਂ 2 ਦੀ ਮੌਤ ਹੋ ਚੁੱਕੀ ਹੈ ਜਦਕਿ ਪਿਛਲੇ ਦਿਨਾਂ ਵਿੱਚ ਪਟਿਆਲਾ ਅਤੇ ਬਰਨਾਲਾ ਵਿੱਚ ਤਿੰਨ ਮਹਿਲਾ ਮਰੀਜ਼ਾਂ ਨੂੰ ਸਵਾਈਨ ਫਲੂ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। [caption id="attachment_237951" align="aligncenter" width="300"]Ludhiana First case 76-year-old woman Swine flu
ਸਵਾਈਨ ਫਲੂ ਨੇ ਪੰਜਾਬ 'ਚ ਦਿੱਤੀ ਦਸਤਕ , ਲੁਧਿਆਣਾ ਵਿੱਚ ਪਹਿਲਾ ਕੇਸ ਆਇਆ ਸਾਹਮਣੇ[/caption] ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ। [caption id="attachment_237952" align="aligncenter" width="300"]Ludhiana First case 76-year-old woman Swine flu
ਸਵਾਈਨ ਫਲੂ ਨੇ ਪੰਜਾਬ 'ਚ ਦਿੱਤੀ ਦਸਤਕ , ਲੁਧਿਆਣਾ ਵਿੱਚ ਪਹਿਲਾ ਕੇਸ ਆਇਆ ਸਾਹਮਣੇ[/caption] ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ। -PTCNews

Related Post