ਭਵਾਨੀਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ

By  Jashan A December 27th 2018 03:09 PM

ਭਵਾਨੀਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ,ਭਵਾਨੀਗੜ੍ਹ: ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿੱਚ ਹੁਣ ਛੇਵਾਂ ਦਰਿਆ ਨਸ਼ਿਆਂ ਦਾ ਵਗਦਾ ਹੈ।ਜਿਸ ਦੌਰਾਨ ਹੁਣ ਤੱਕ ਅਨੇਕਾਂ ਨੌਜਵਾਨ ਇਸ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੇ ਹਨ। ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਨਸ਼ਾ ਰੋਕੂ ਮਹਿਮ ਚਲਾਈ ਜਾ ਰਹੀ ਹੈ। [caption id="attachment_233150" align="aligncenter" width="300"]arrested ਭਵਾਨੀਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ[/caption] ਕਿਉਂਕਿ ਪੰਜਾਬ ਦੇ ਨੌਜਵਾਨ ਹਰ ਰੋਜ਼ ਨਸ਼ੇ ਕਰਕੇ ਆਪਣੀਆਂ ਜਾਨਾਂ ਗੁਆ ਰਹੇ ਹਨ। ਨਸ਼ਿਆਂ ਦੇ ਦੋਰ ਨੂੰ ਰੋਕਣ ਲਈ ਹਰ ਰੋਜ਼ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ ਵਰਤ ਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਹੋਰ ਪੜ੍ਹੋ:ਦਿੱਲੀ ‘ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ,ਸਥਿਤੀ ਹੋਈ ਤਨਾਅਪੂਰਨ ਅਜਿਹਾ ਹੀ ਇੱਕ ਹੋਰ ਮਾਮਲਾ ਭਵਾਨੀਗੜ੍ਹ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਸਥਾਨਕ ਪੁਲਿਸ ਨੇ ਪਿੰਡ ਥੰਮਣ ਸਿੰਘ ਵਾਲਾ ਨੇੜੇ ਨਾਕਾਬੰਦੀ ਕੀਤੀ ਗਈ ਸੀ ਜਿਸ ਦੌਰਾਨ ਉਹਨਾਂ ਦੇ ਹੱਥ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਲੱਗੇ ਹਨ। [caption id="attachment_233152" align="aligncenter" width="292"]arrested ਭਵਾਨੀਗੜ੍ਹ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ[/caption] ਪੁਲਿਸ ਨੇ ਦੱਸਿਆ ਹੈ ਕਿ ਪਿੰਡ ਥੰਮਣ ਸਿੰਘ ਵਾਲਾ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਿਸ ਦੌਰਾਨ ਉਹਨਾਂ ਦੇ ਹੱਥ ਦੋ ਨਸ਼ਾ ਤਸਕਰ ਲੱਗੇ ਹਨ। ਚੈਕਿੰਗ ਕਰਨ ਦੌਰਾਨ ਉਹਨਾਂ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀ ਦਵਾਈ ਦੀਆਂ ਸ਼ੀਸੀਆਂ ਬਰਾਮਦ ਕੀਤੀਆਂ ਗਈਆਂ।ਪੁਲਿਸ ਨੇ ਨਸ਼ੀਲੇ ਪਦਾਰਥਾਂ ਨੂੰ ਕਬਜੇ ਵਿੱਚ ਲੈ ਕੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। -PTC News

Related Post