ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ਦੀ ਮੈਜਿਸਟਰੀਅਲ ਜਾਂਚ ਦੇ ਆਦੇਸ਼

By  Shanker Badra August 7th 2018 04:26 PM

ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ਦੀ ਮੈਜਿਸਟਰੀਅਲ ਜਾਂਚ ਦੇ ਆਦੇਸ਼:ਪਟਿਆਲਾ ਅਧੀਨ ਪੈਂਦੇ ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਵੱਲੋਂ ਪਬਲਿਕ ਦੇ ਕੁੱਝ ਵਿਅਕਤੀਆਂ ਨਾਲ ਦੁਰ-ਵਿਵਹਾਰ ਕਰਨ ਦੇ ਮਾਮਲੇ ਦੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਮੈਜਿਸਟਰੀਅਲ ਜਾਂਚ ਦੇ ਆਦੇਸ਼ ਦਿੱਤੇ ਹਨ।ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਵੱਲੋਂ ਇਸ ਸਾਰੇ ਮਾਮਲੇ ਦੀ ਮੈਜਿਸਟਰੀਅਲ ਜਾਂਚ ਕਰਵਾਉਣ ਦੀ ਕੀਤੀ ਸਿਫ਼ਾਰਿਸ਼ ਉਪਰੰਤ ਜਾਰੀ ਕੀਤੇ ਹਨ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਮਾਮਲੇ ਦੀ ਮੈਜਿਸਟਰੀਅਲ ਜਾਂਚ ਸਬੰਧਤ ਸਬ-ਡਵੀਜ਼ਨ ਮੈਜਿਸਟਰੇਟ ਕਰਨਗੇ।

ਜ਼ਿਕਰਯੋਗ ਹੈ ਕਿ ਬੀਤੇ ਕੱਲ ਇਹ ਮਾਮਲਾ ਸਾਹਮਣੇ ਆਉਣ 'ਤੇ ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਤੁਰੰਤ ਕਰਵਾਈ ਕਰਦਿਆ ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਸੀ।ਐਸ.ਐਸ.ਪੀ. ਨੇ ਡਿਪਟੀ ਕਮਿਸ਼ਨਰ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਮਾਮਲਾ ਪਬਲਿਕ ਨਾਲ ਦੁਰਵਿਵਹਾਰ ਦਾ ਹੋਣ ਕਾਰਨ ਇਸਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਮੈਜਿਸਟਰੀਅਲ ਜਾਂਚ ਕਰਾਉਣੀ ਉਚਿਤ ਹੋਵੇਗੀ।

-PTCNews

Related Post