ਪਟਿਆਲਾ: ਡਿਪਟੀ ਕਮਿਸ਼ਨਰ ਨੇ ਟਮਾਟਰ ਦੀ ਤਬਾਹ ਹੋਈ ਫਸਲ ਦੀ ਗਿਰਦਾਵਰੀ ਦੇ ਜਾਰੀ ਕੀਤੇ ਹੁਕਮ

By  Jashan A February 26th 2020 04:34 PM

ਪਟਿਆਲਾ : ਪਟਿਆਲਾ ਦੇ ਆਸਪਾਸ ਦੇ ਇਲਾਕਿਆਂ 'ਚ ਫਰਵਰੀ ਮਹੀਨੇ 'ਚ ਵਧੇਰੇ ਠੰਡ ਅਤੇ ਕੋਹਰੇ ਦੇ ਨਾਲ ਟਮਾਟਰ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਜਿਸ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਟਮਾਟਰ ਦੀ ਤਬਾਹ ਹੋਈ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਵੱਧ ਸਰਦੀ ਪੈਣ ਕਾਰਨ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੇ ਪਿੰਡ ਅਸਰਪੁਰ, ਜੋਗੀਪੁਰ, ਕਰਤਾਰਪੁਰ, ਨੂਰਖੇੜੀਆ, ਬੁੱਢਣਪੁਰ ਤੇ ਬੋਸਰ ਸਮੇਤ ਦਰਜਨਾਂ ਪਿੰਡਾਂ ਵਿੱਚ 100 ਏਕੜ ਤੋਂ ਵੱਧ ਟਮਾਟਰ ਦੀ ਤਬਾਹ ਹੋ ਗਈ ਸੀ, ਜਿਸ ਦੌਰਾਨ ਕਿਸਾਨਾਂ ਦਾ ਵਧੇਰੇ ਨੁਕਸਾਨ ਹੋ ਗਿਆ ਸੀ।

ਹੋਰ ਪੜ੍ਹੋ: ਜਦੋਂ CRPF ਦੇ ਸਿੱਖ ਜਵਾਨ ਨੇ ਆਪਣੇ ਹੱਥਾਂ ਨਾਲ ਖਵਾਇਆ ਅਪਾਹਜ ਬੱਚੇ ਨੂੰ ਖਾਣਾ, ਵੀਡੀਓ ਹੋਈ ਵਾਇਰਲ

Patiala: Deputy Commissioner issues orders for cessation of tomato crop

ਤੁਹਾਨੂੰ ਦੱਸ ਦਈਏ ਕਿ ਪੀ.ਟੀ.ਸੀ ਨਿਊਜ਼ ਵਲੋਂ ਇਹ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆਇਆ ਹੈ।

-PTC News

Related Post