ਪਟਿਆਲਾ ’ਚ ਕਬਾੜ ਡੀਲਰ ਵਾਲੀ ਥਾਂ ’ਤੇ ਹੋਇਆ ਧਮਾਕਾ, ਮਿ੍ਰਤਕ ਦੇ ਪਰਿਵਾਰ ਲਈ ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਦਾ ਅੈਲਾਨ

By  Joshi April 29th 2018 07:27 PM -- Updated: April 30th 2018 11:46 AM

ਮੁੱਖ ਮੰਤਰੀ ਵੱਲੋਂ ਪਟਿਆਲਾ ਹਾਦਸੇ ਦੀ ਜਾਂਚ ਦੇ ਹੁਕਮ

ਮਿ੍ਰਤਕ ਦੇ ਵਾਰਸ ਲਈ ਐਕਸ-ਗ੍ਰੇਸ਼ੀਆ ਅਤੇ ਜ਼ਖਮੀ ਲਈ ਮੁਆਵਜ਼ਾ ਐਲਾਨਿਆ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ’ਚ ਕਬਾੜ ਡੀਲਰ ਵਾਲੀ ਥਾਂ ’ਤੇ ਹੋਏ ਧਮਾਕੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖਮੀ ਹੋ ਗਿਆ।

ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਮਿ੍ਰਤਕ ਦੇ ਪਰਿਵਾਰ ਲਈ ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਅਤੇ ਜ਼ਖਮੀ ਲਈ 25 ਹਜ਼ਾਰ ਰੁਪਏ ਮੁਆਵਜ਼ਾ ਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਰਨ ਵਾਲੇ ਵਿਕਰਮ ਸਿੰਘ ਉਰਫ ਨੋਨੂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀ ਮਨੋਹਰ ਸਿੰਘ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।

-PTC News

Related Post