ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਇਸ ਸ਼ਹਿਰ ਦੇ ਪ੍ਰਸ਼ਾਸਨ ਨੇ ਚੁੱਕੇ ਸਖ਼ਤ ਕਦਮ ,ਹੋਵੇਗਾ ਮਾਮਲਾ ਦਰਜ

By  Shanker Badra October 5th 2018 10:21 AM

ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਇਸ ਸ਼ਹਿਰ ਦੇ ਪ੍ਰਸ਼ਾਸਨ ਨੇ ਚੁੱਕੇ ਸਖ਼ਤ ਕਦਮ ,ਹੋਵੇਗਾ ਮਾਮਲਾ ਦਰਜ:ਪਟਿਆਲਾ ਜ਼ਿਲ੍ਹੇ 'ਚ ਹੁਣ ਡੇਂਗੂ ਦਾ ਲਾਰਵਾ ਮਿਲਣ 'ਤੇ ਪੁਲਿਸ ਕੇਸ ਦਰਜ ਕੀਤਾ ਜਾਵੇਗਾ।ਇਹ ਫ਼ੈਸਲਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਲਿਆ ਹੈ।ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਹੈ ਕਿ ਕੁੱਝ ਵਿਅਕਤੀਆਂ ਦੀਆਂ ਅਣਗਹਿਲੀਆਂ ਕਾਰਨ ਮਾਸੂਮ ਬੱਚਿਆਂ ਸਮੇਤ ਕਈ ਕੀਮਤੀ ਮਨੁੱਖੀ ਜਾਨਾਂ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਕਾਰਨ ਚਲੀਆਂ ਜਾਂਦੀਆਂ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਸਥਾਨ ਤੋਂ ਹੁਣ ਡੇਂਗੂ ਦਾ ਲਾਰਵਾ ਮਿਲਣ 'ਤੇ ਪਹਿਲੀ ਵਾਰ ਚਲਾਨ ਹੋਵੇਗਾ ਅਤੇ ਦੂਸਰੀ ਵਾਰ ਉਸ ਸਥਾਨ ਤੋਂ ਲਾਰਵਾ ਮਿਲਣ 'ਤੇ ਮਨੁੱਖੀ ਜਾਨਾਂ ਲਈ ਘਾਤਕ ਬਿਮਾਰੀਆਂ ਨੂੰ ਫੈਲਾਉਣ ਕਾਰਨ ਆਈ.ਪੀ.ਸੀ. ਦੀ ਧਾਰਾ 269, 270 ਤਹਿਤ ਪੁਲਿਸ ਕੇਸ ਦਰਜ਼ ਕੀਤੇ ਜਾਣਗੇ।

ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਡੇਂਗੂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਲਾਰਵੇ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।ਇਸ ਸਬੰਧੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਡੇਂਗੂ ਦੇ ਮਰੀਜ਼ਾਂ ਦਾ ਤੁਰੰਤ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ।

-PTCNews

Related Post