ਪਟਿਆਲਾ ਸਰਹਿੰਦ ਰੋਡ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ, 3 ਲੋਕਾਂ ਦੀ ਮੌਤ

By  Shanker Badra August 1st 2018 09:10 PM

ਪਟਿਆਲਾ ਸਰਹਿੰਦ ਰੋਡ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ, 3 ਲੋਕਾਂ ਦੀ ਮੌਤ:ਪਟਿਆਲਾ ਸਰਹਿੰਦ ਰੋਡ 'ਤੇ ਨੰਦ ਪੁਰ ਕੇਸ਼ੋ ਦੇ ਕੋਲ ਇੱਕ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ 3 ਮੋਟਰ ਸਾਈਕਲ ਸਵਾਰਾਂ ਦੀ ਮੌਤ ਹੋ ਗਈ ਹੈ।ਪੁਲਿਸ ਅਨੁਸਾਰ ਇੱਕ ਟਰੱਕ ਵੱਲੋਂ ਫੇਟ ਮਾਰਨ ਕਰਕੇ ਇਹ ਹਾਦਸਾ ਵਾਪਰਿਆ ਹੈ।

ਇਸ ਘਟਨਾ ਮੌਕੇ ਪਹੁੰਚੀ ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਸਰਹਿੰਦ ਦੇ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਫ਼ਤਹਿਗੜ੍ਹ ਸਾਹਿਬ ਜ਼ਿਲੇ ਦੀ ਹੱਦ ਵਿਚ ਵਾਪਰਿਆ ਹੈ।

-PTCNews

Related Post