ਪਟਿਆਲਾ ਜੇਲ੍ਹ 'ਚ ਰਾਜੋਆਣਾ ਦੀ ਭੁੱਖ ਹੜਤਾਲ ਦਾ ਮਾਮਲਾ :ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗਾ ਐੱਸ.ਜੀ.ਪੀ.ਸੀ. ਵਫਦ

By  Shanker Badra July 16th 2018 05:36 PM -- Updated: July 16th 2018 05:40 PM

ਪਟਿਆਲਾ ਜੇਲ੍ਹ 'ਚ ਰਾਜੋਆਣਾ ਦੀ ਭੁੱਖ ਹੜਤਾਲ ਦਾ ਮਾਮਲਾ :ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗਾ ਐੱਸ.ਜੀ.ਪੀ.ਸੀ. ਵਫਦ:ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ 'ਚ ਫਾਂਸੀ ਦੀ ਸਜ਼ਾ ਕੱਟ ਰਹੇ ਪਟਿਆਲਾ ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਵਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਐੱਸ.ਜੀ.ਪੀ.ਸੀ. ਦੇ ਮੈਂਬਰਾਂ ਨੂੰ ਰਾਜੋਆਣਾ ਨੂੰ ਮਿਲਣ ਅਤੇ ਭੁੱਖ ਹੜਤਾਲ ਵਾਪਸ ਲੈਣ ਲਈ ਭੇਜਿਆ ਗਿਆ।ਇਸ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗਾ।ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵੀ 18 ਜੁਲਾਈ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗਾ।ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਦੀ ਮੰਗ ਕਰੇਗਾ।

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਅਕਾਲੀ ਦਲ ਦਾ ਇੱਕ ਵਫਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਦੇ ਵਿੱਚ ਰਾਸ਼ਟਰਪਤੀ ਨੂੰ ਮਿਲਿਆ ਸੀ ਅਤੇ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਦੀ ਬੇਨਤੀ ਕੀਤੀ ਸੀ ਪਰ ਕੁੱਝ ਕਾਰਨਾਂ ਕਰਕੇ ਰਹਿ ਗਿਆ ਹੈ।ਹੁਣ ਇਸ ਮਾਮਲੇ ਸਬੰਧੀ ਦੁਆਰਾ ਇੱਕ ਵਫਦ ਮਿਲੇਗਾ।

https://www.facebook.com/ptcnewsonline/videos/1923256731027720/

-PTCNews

Related Post