ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ

By  Shanker Badra January 21st 2019 04:11 PM -- Updated: January 21st 2019 04:15 PM

ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਦੀ ਮਿਉਂਸਪਲ ਕਾਰਪੋਰੇਸ਼ਨ ਵਿੱਚ ਇਮਾਰਤ ਮਾਲਕਾਂ ਨੂੰ ਜਾਅਲੀ ਨੋਟਿਸ ਭੇਜ ਕੇ ਲੱਖਾਂ ਰੁਪਏ ਬਟੋਰਨ ਦੇ ਮਾਮਲੇ ਨੂੰ ਭ੍ਰਿਸ਼ਟਾਚਾਰ ਦਾ ਇੱਕ ਵੱਡਾ ਸਕੈਂਡਲ ਕਰਾਰ ਦਿੰਦਿਆਂ ਇਸਦੀ ਉਚ ਪੱਧਰੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਗੰਭੀਰ ਆਰਥਿਕ ਸਕੈਂਡਲ ਉਪਰ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿ ਅੰਗਰੇਜੀ ਦੀ ਇੱਕ ਪ੍ਰਮੁੱਖ ਅਖਬਾਰ ਵਿੱਚ ਛਪੇ ਇਸ ਸਕੈਂਡਲ ਨੇ ਕਾਂਗਰਸੀ ਆਗੂਆਂ ਦੇ ਨੰਗੇ ਚਿੱਟੇ ਭ੍ਰਿਸ਼ਟਾਚਾਰ ਦੀ ਤਸਵੀਰ ਨੂੰ ਖੁੱਲ ਕੇ ਲੋਕਾਂ ਸਾਹਮਣੇ ਰੱਖਿਆ ਹੈ।

Patiala Municipal Corporation Corruption High quality check Demand :SAD ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ

ਉਹਨਾਂ ਕਿਹਾ ਕਿ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਸੂਬਾ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਕਬਜਾ ਕਰਵਾਉਣ ਵਾਸਤੇ ਸਾਰੇ ਕਾਨੂੰਨ ਛਿੱਕੇ ਤੇ ਟੰਗ ਕੇ 60 ਵਿੱਚੋਂ 59 ਕੌਂਸਲਰ ਕਾਂਗਰਸ ਪਾਰਟੀ ਦੇ ਜਿਤਾਏ ਸਨ ਅਤੇ ਆਪਣੀ ਮਨਮਰਜੀ ਦੇ ਮੇਅਰ ਬਣਾਏ ਸਨ ਪਰ ਹੁਣ ਜੋ ਗੁਲ ਇਹਨਾਂ ਕਾਂਗਰਸੀ ਆਗੂਆਂ ਵੱਲੋਂ ਖਿਲਾਏ ਜਾ ਰਹੇ ਹਨ ਉਸ ਪ੍ਰਤੀ ਮੁੱਖ ਮੰਤਰੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

Patiala Municipal Corporation Corruption High quality check Demand :SAD ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਮਿਉਂਸਪਲ ਕਾਰਪੋਰੇਸ਼ਨ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ

ਉਹਨਾਂ ਕਿਹਾ ਕਿ ਕਾਂਗਰਸ ਰਾਜ ਵਿੱਚ ਭ੍ਰਿਸ਼ਟਾਚਾਰ ਸਾਰੀਆਂ ਹੱਦਾਂ ਬੰਨੇ ਟੱਪ ਚੁੱਕਿਆ ਹੈ ਅਤੇ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਵਿੱਚ ਸ਼ਹਿਰ ਦੇ ਲੋਕਾਂ ਕੋਲੋਂ ਜਾਅਲੀ ਨੋਟਿਸਾਂ ਰਾਹੀਂ ਜ਼ਬਰੀ ਲੱਖਾਂ ਰੁਪਏ ਵਸੂਲਣੇ ਦੀਵੇ ਥੱਲੇ ਹਨੇਰੇ ਹੋਣ ਦੇ ਤੁੱਲ ਹੈ।ਡਾ. ਚੀਮਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਵਾ ਕੇ ਜਿੱਥੇ ਸਾਰੇ ਭ੍ਰਿਸ਼ਟ ਦੋਸ਼ੀਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਉਥੇ ਜਿਹਨਾਂ ਲੋਕਾਂ ਕੋਲੋਂ ਜਬਰੀ ਪੈਸੇ ਵਸੂਲੇ ਗਏ ਹਨ ਰਿਕਵਰੀ ਕਰਕੇ ਉਹ ਪੈਸੇ ਉਹਨਾਂ ਲੋਕਾਂ ਨੂੰ ਵਾਪਸ ਕਰਨੇ ਚਾਹੀਦੇ ਹਨ।

-PTCNews

Related Post