ਕਲਯੁਗੀ ਮਾਂ ਨੇ ਹੀ ਪ੍ਰੇਮੀ ਨਾਲ ਮਿਲ ਕੇ ਕੀਤਾ ਮਾਸੂਮ ਬੱਚਿਆਂ ਦਾ ਕਾਤਲ

By  Jagroop Kaur March 4th 2021 12:35 PM -- Updated: March 4th 2021 12:44 PM

ਕਹਿੰਦੇ ਨੇ ਪੁੱਤ ਕਪੂਤ ਬਣ ਜਾਂਦੇ ਹਨ ਪਰ ਮਾਂ ਕੁਮਾ ਨਹੀਂ ਬਣਦੀ , ਮਾਂ ਆਪਣੇ ਬੱਚਿਆਂ ਲਈ ਕੁਝ ਵੀ ਕਰ ਸਕਦੀ ਹੈ , ਉਹਨਾਂ ਦੀ ਆਈ ਆਪ ਮਰ ਸਕਦੀ ਹੈ , ਹੋਰ ਪਤਾ ਨਹੀਂ ਇਹ ਰੱਬੀ ਰੂਪ ਮਾਂ ਕੀ ਕੁਝ ਯਤਨ ਕਰਕੇ ਆਪਣੇ ਬੱਚਿਆਂ ਨੂੰ ਜ਼ਿੰਦਗੀ ਦਿੰਦੀ ਹੈ , ਪਰ ਇਹ ਖੁਸ਼ਨਸੀਬੀ ਸ਼ਾਇਦ ਰਾਜਪੁਰਾ ਦੇ ਪਿੰਡ ਗੰਡਾਖੇੜੀ ਦੇ 8 ਸਾਲ ਹਸਨਦੀਪ ਸਿੰਘ ਅਤੇ 10 ਸਾਲ ਜਸ਼ਨਦੀਪ ਸਿੰਘ ਦੀ ਜ਼ਿੰਦਗੀ 'ਚ ਨਹੀਂ ਸੀ। ਇਸ ਲਈ ਉਹਨਾਂ ਨੂੰ ਮਿਲੀ ਅਜਿਹੀ ਮਾਂ ਜਿਸ ਨੇ ਆਪਣੀ ਹਵਸ ਦੇ ਚਲਦਿਆਂ ਆਪਣੀ ਕੁੱਖੋਂ ਜੰਮੇ ਦੋ ਬੱਚਿਆਂ ਦੀ ਜਾਨ ਲੈ ਲਈ ਤਾਂ ਜੋ ਉਹ ਇਸ ਘਿਨਾਉਣੇ ਕਾਂਡ 'ਚ ਰੋੜਾ ਨਾ ਬਣਨ।

Read more :ਮੁਖ਼ਤਾਰ ਅੰਸਾਰੀ ਨੂੰ 2 ਸਾਲਾਂ ਤੋਂ ਪੰਜਾਬ ‘ਚ ਸਰਕਾਰੀ ਮਹਿਮਾਨ ਕਿਉਂ ਬਣਾ ਕੇ ਰੱਖਿਆ, ਜਵਾਬ ਦੇਵੇ ਕਾਂਗਰਸ: ਬਿਕਰਮ ਸਿੰਘ ਮਜੀਠੀਆ

ਮਾਮਲਾ ਡੇਢ ਸਾਲ ਪੁਰਾਨਾ ਹੈ ਜਦ ਦੋ ਮਾਸੂਮ ਬੱਚਿਆਂ ਦੀ ਨਹਿਰ 'ਚ ਡੁੱਬ ਕੇ ਮੌਤ ਹੋ ਗਈ ਸੀ। ਉਥੇ ਹੀ ਇਸ ਮਾਮਲੇ 'ਚ ਹੁਣ ਵੱਡਾ ਭੇਤ ਖੋਲ੍ਹਦੇ ਹੋਏ ਆਖਰ ਅੰਨ੍ਹੇ ਕਤਲਾਂ ਦੀ ਗੁੱਥੀ ਸੁਲਝਾਉਣ ’ਚ ਮਾਹਿਰ ਡੀ. ਐੱਸ. ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਰਦਾ ਚੁੱਕ ਦਿੱਤਾ ਹੈ। ਮਾਸੂਮ ਬੱਚਿਆਂ ਦਾ ਕਾਤਲ ਕੋਈ ਹੋਰ ਨਹੀਂ, ਸਗੋਂ ਉਸ ਦੀ ਆਪਣੀ ਮਾਂ ਮਨਜੀਤ ਕੌਰ ਅਤੇ ਉਸ ਦਾ ਪ੍ਰੇਮੀ ਬਲਜੀਤ ਸਿੰਘ ਹੀ ਨਿਕਲਿਆ। ਦੋਨਾਂ ਨੂੰ ਥਾਣਾ ਖੇੜੀ ਗੰਢਿਆਂ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲੈ ਲਿਆ ਹੈ।Read More :ਪੈਂਟ-ਸ਼ਰਟ ਪਾ ਕੇ ਸੜਕ ‘ਤੇ ਜਾ ਰਿਹਾ ਸੀ ਹਾਥੀ , ਆਨੰਦ ਮਹਿੰਦਰਾ ਬੋਲੇ, ‘ਅਤੁੱਲ ਭਾਰਤ’

ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਦੋਨਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਇਹ ਕੇਸ ਪਟਿਆਲਾ ਪੁਲਿਸ ਲਈ ਵੱਕਾਰ ਦਾ ਸਵਾਲ ਬਣਿਆ ਹੋਇਆ ਸੀ, ਕਿਉਂਕਿ ਦੋਸ਼ ਇਹ ਲੱਗ ਰਿਹਾ ਸੀ ਕਿ ਦੋਨਾਂ ਬੱਚਿਆਂ ਨੂੰ ਅਗਵਾ ਕਰ ਕੇ ਕਤਲ ਕੀਤਾ ਗਿਆ ਹੈ। ਇਸ ਕੇਸ ਨੂੰ ਹੱਲ ਕਰਨ ਲਈ ਖੁਦ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ, ਡੀ. ਐੱਸ. ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ, ਥਾਣਾ ਖੇੜੀ ਗੰਢਿਆ ਦੇ ਐੱਸ. ਐੱਚ. ਓ. ਇੰਸ: ਕੁਲਵਿੰਦਰ ਸਿੰਘ, ਐੱਸ. ਆਈ. ਪ੍ਰਦੀਪ ਕੁਮਾਰ, ਏ. ਐੱਸ. ਆਈ. ਦਵਿੰਦਰ ਕੁਮਾਰ, ਏ. ਐੱਸ. ਆਈ. ਤਰਸੇਮ ਕੁਮਾਰ, ਏ. ਐੱਸ. ਆਈ. ਕੁਲਬੀਰ ਸਿੰਘ ਆਦਿ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ।

Two minor children kidnapped in Patiala; parents protest | Ludhiana News - Times of India

ਮਾਮਲੇ ਦੀ ਜਾਂਚ ਕਰ ਰਹੇ ਐੱਸ. ਐੱਸ. ਪੀ. ਦੁੱਗਲ ਨੇ ਦੱਸਿਆ ਦੋਨਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬੱਚਿਆਂ ਦੀ ਮਾਂ ਮਨਜੀਤ ਕੌਰ ਅਤੇ ਦਿਓਰ ਬਲਜੀਤ ਸਿੰਘ ਦੇ ਆਪਸ ’ਚ ਪ੍ਰੇਮ ਸਬੰਧ ਸਨ। ਬਲਜੀਤ ਸਿੰਘ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਦੀ ਮਾਸੀ ਦਾ ਪੁੱਤਰ ਹੈ। ਦੀਦਾਰ ਨੂੰ ਜਦੋਂ ਉਸ ਦੀ ਪਤਨੀ ਦੇ ਪ੍ਰੇਮ ਸਬੰਧਾਂ ਦਾ ਪਤਾ ਲੱਗਾ ਤਾਂ ਉਸ ਨੇ ਮਨਜੀਤ ਕੌਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਿਸ ਵਜ੍ਹਾ ਕਰ ਕੇ ਪਤੀ-ਪਤਨੀ ਦਾ ਆਪਸ ’ਚ ਲੜਾਈ-ਝਗੜਾ ਰਹਿਣ ਲੱਗ ਪਿਆ। 22 ਜੁਲਾਈ 2019 ਨੂੰ ਮਨਜੀਤ ਕੌਰ ਨੇ ਆਪਣੇ ਪ੍ਰੇਮੀ ਬਲਜੀਤ ਸਿੰਘ ਨਾਲ ਸਲਾਹ-ਮਸ਼ਵਰਾ ਕਰ ਕੇ ਆਪਣੇ ਦੋਹਾਂ ਬੱਚਿਆਂ ਨੂੰ ਰਾਤ ਨੂੰ ਕੋਲਡ੍ਰਿੰਕ ਮੰਗਵਾਉਣ ਦਾ ਬਹਾਨਾ ਲਾ ਕੇ ਪਿੰਡ ਖੇੜੀ ਗੰਡਿਆ ਗੁਰਦੁਆਰਾ ਸਾਹਿਬ ਕੋਲ ਪਾਸ ਭੇਜ ਦਿੱਤਾ ਅਤੇ ਕਿਹਾ ਕਿ ਉਥੇ ਤੁਹਾਡਾ ਚਾਚਾ ਬਲਜੀਤ ਸਿੰਘ ਇੰਤਜ਼ਾਰ ਕਰ ਰਿਹਾ ਹੈ।

ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ SIT

ਬਲਜੀਤ ਸਿੰਘ ਦੋਨੋਂ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਾਸੋਂ ਸਕੂਟਰ ’ਤੇ ਬਿਠਾ ਕੇ ਭਾਖੜਾ ਨਹਿਰ ’ਤੇ ਲੈ ਗਿਆ ਜਿੱਥੇ ਉਸ ਨੇ ਗਿਣੀ-ਮਿੱਥੀ ਸਾਜਿਸ਼ ਤਹਿਤ ਦੋਹਾਂ ਬੱਚਿਆਂ ਨੂੰ ਨਹਿਰ ਦਿਖਾਉਂਦੀਆਂ ਨੂੰ ਧੱਕਾ ਦੇ ਕੇ ਕਤਲ ਕਰ ਦਿੱਤਾ। ਬਾਅਦ ’ਚ ਮਨਜੀਤ ਕੌਰ ਵੱਲੋਂ ਇਹ ਅਫਵਾਹ ਫੈਲਾ ਦਿੱਤੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਕੋਈ ਅਗਵਾ ਕਰ ਕੇ ਲੈ ਗਿਆ ਹੈ।ਉਥੇ ਹੀ ਤਫਤੀਸ਼ ਦੌਰਾਨ ਜਦ ਸ਼ੱਕ ਦੇ ਅਧਾਰ 'ਤੇ ਜਾਂਚ ਕੀਤੀ ਗਈ ਤੇ ਇਸ ਤੋਂ ਬਾਅਦ ਦੋਨਾਂ ਤੋਂ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਦੋਨਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਜਿੰਨਾ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ , ਤਾਂ ਜੋ ਆਉਣ ਵਾਲੇ ਸਮੇਂ 'ਚ ਕੋਈ ਅਜਿਹਾ ਨਾ ਕਰ ਸਕੇ

Related Post