ਪਟਿਆਲਾ 'ਚ ਮੁੜ ਫੱਟਿਆ ਕੋਰੋਨਾ ਬੰਬ, ਨਾਇਬ ਤਹਿਸੀਲਦਾਰ ਸਮੇਤ 59 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra July 13th 2020 02:18 PM

ਪਟਿਆਲਾ 'ਚ ਮੁੜ ਫੱਟਿਆ ਕੋਰੋਨਾ ਬੰਬ, ਨਾਇਬ ਤਹਿਸੀਲਦਾਰ ਸਮੇਤ 59 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ:ਪਟਿਆਲਾ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ। ਹੁਣ ਪਟਿਆਲਾ ਜ਼ਿਲ੍ਹੇ 'ਚ 59 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਟਿਆਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਨਾਇਬ ਤਹਿਸੀਲਦਾਰ ਸਮੇਤ 59 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿੱਚ ਪਟਿਆਲਾ ਸ਼ਹਿਰ ਤੋਂ 35, ਨਾਭਾ ਤੋਂ 5, ਰਾਜਪੁਰਾ ਤੋਂ 5, ਪਾਤੜਾਂ ਤੋਂ 3, ਸਮਾਣਾ ਤੋਂ 2 ਅਤੇ ਵੱਖ-ਵੱਖ ਪਿੰਡਾਂ ਤੋਂ 9 ਕੇਸ ਸਾਹਮਣੇ ਆਏ ਹਨ।

ਪਟਿਆਲਾ 'ਚ ਮੁੜ ਫੱਟਿਆ ਕੋਰੋਨਾ ਬੰਬ, ਨਾਇਬ ਤਹਿਸੀਲਦਾਰ ਸਮੇਤ59 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 59 ਕੇਸ ਆਉਣ ਮਗਰੋਂ ਜ਼ਿਲ੍ਹੇ ਵਿਚਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 634 ਹੋ ਗਈ ਹੈ। ਜਿਨ੍ਹਾਂ ਵਿਚੋਂ 223 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲ੍ਹੇ ਵਿਚ 500 ਤੋਂ ਵੱਧ ਮਰੀਜ਼ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 10 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ।

ਦੱਸ ਦੇਈਏ ਕਿ ਪਟਿਆਲਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਯੋਗੀ ਤੋਂ ਬਾਅਦ ਰਾਜਪੁਰਾ ਨਗਰ ਕੌਂਸਿਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਤੋਂ ਇਲਾਵਾ ਨਾਇਬ ਤਹਿਸੀਲਦਾਰ ਅਤੇ 14 ਐਕਸਾਈਜ਼ ਵਿਭਾਗ ਦੇ ਕਰਮਚਾਰੀ ਵੀ ਪਾਜ਼ੀਟਿਵ ਆਏ ਹਨ। ਬੀਤੀ ਰਾਤ ਮਿਲੀਆਂ ਰਿਪੋਰਟਾਂ ਵਿੱਚ 59 ਲੋਕ ਕੋਰੋਨਾ ਪਾਜ਼ੀਟਿਵ ਆਏ ਹਨ।

-PTCNews

Related Post